14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਕਤਲ ਦੇ ਵਿਰੋਧ ਵਿਚ ਭਾਜਪਾ ਵਲੋਂ ਪ੍ਰਦਰਸ਼ਨ

ਨਵਾਂਸ਼ਹਿਰ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ...

Ad Position 21
No active advertisement
ਅਜੀਤ ਡੈਸਕ 14-10-2026

ਨਵਾਂਸ਼ਹਿਰ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਭਾਜਪਾ ਦੇ ਸੱਦੇ ’ਤੇ ਬੁੱਧਵਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪਾਰਟੀ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿਚ ਭਾਜਪਾ ਨੇ ਇਸ ਕਤਲ ਕਾਂਡ ਦੀ ਨਿਰਪੱਖ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਹੈ।
ਭਾਜਪਾ ਨੇ ਮੰਗ ਪੱਤਰ ਵਿਚ ਕਿਹਾ ਕਿ ਸਰਦਾਰ ਪਰਵਿੰਦਰ ਸਿੰਘ ਲੰਬੇ ਸਮੇਂ ਤੋਂ ਮਾਨਸਾ ਵਿਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਉਠਾ ਰਹੇ ਸਨ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਵਿਚੋਂ ਬਚਾਉਣ ਲਈ ਲਗਾਤਾਰ ਮੁਹਿੰਮ ਚਲਾਈ। 
13 ਅਕਤੂਬਰ ਨੂੰ ਉਨ੍ਹਾਂ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੇ ਕਤਲ ਨੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਭਾਜਪਾ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਜਾਂਚ ਤੁਰੰਤ ਸੀ.ਬੀ.ਆਈ. ਨੂੰ ਸੌਂਪੀ ਜਾਵੇ। ਇਸ ਦੇ ਨਾਲ ਹੀ ਹਮਲਾਵਰ ਦੇ ਕਾਲ ਰਿਕਾਰਡ, ਵਟ੍ਹਸਐਪ ਚੈਟ, ਸੀ.ਸੀ.ਟੀ.ਵੀ. ਫੁਟੇਜ ਅਤੇ ਫੇਸਬੁੱਕ ਲਾਈਵ ਸਟ੍ਰੀਮ ਸਮੇਤ ਸਾਰੇ ਡਿਜੀਟਲ ਸਬੂਤ ਸੁਰੱਖਿਅਤ ਰੱਖੇ ਜਾਣ।
ਪਾਰਟੀ ਨੇ ਪੀੜਤ ਪਰਿਵਾਰ, ਖ਼ਾਸ ਕਰਕੇ ਨਾਬਾਲਗ ਬੱਚਿਆਂ ਨੂੰ ਤੁਰੰਤ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ, ਪੰਜਾਬ ਵਿਚ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਉਸ ਨੂੰ ਮਿਲ ਰਹੀ ਕਥਿਤ ਸਿਆਸੀ ਸਰਪ੍ਰਸਤੀ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਇਸ ਕਤਲ ਕਾਂਡ ਵਿਚ ਸ਼ਾਮਿਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਉਮਰ ਸਿਰਫ਼ ਇਕ ਨੰਬਰ! 68 ਸਾਲਾ Gurdev Singh ਨੇ ਵਧਾਇਆ Punjab ਦਾ ਮਾਣ ਅਗਲੀ ਖ਼ਬਰ ਕੱਲ੍ਹ ਦੇ ਪੰਜਾਬ ਬੰਦ ਨੂੰ ਲੈ ਕੇ ਅਕਾਲੀ ਕੌਂਸਲਰ ਨੂੰ ਕੀਤਾ ਘਰ ਚ ਨਜ਼ਰ ਬੰਦ
Ad Position 24