14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਨੇ ਡੋਰ ਟੂ ਡੋਰ ਰਾਬਤਾ ਕੀਤਾ ਸ਼ੁਰੂ

ਰਾਜਪੁਰਾ (ਪਟਿਆਲਾ), 14 ਅਕਤੂਬਰ (ਰਣਜੀਤ ਸਿੰਘ) - ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀ ਅਧਿਕਾਰਤ ਤੌਰ 'ਤੇ ਕੋਈ ਵੀ...

Ad Position 21
No active advertisement
ਅਜੀਤ ਡੈਸਕ 14-10-2026

ਰਾਜਪੁਰਾ (ਪਟਿਆਲਾ), 14 ਅਕਤੂਬਰ (ਰਣਜੀਤ ਸਿੰਘ) - ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀ ਅਧਿਕਾਰਤ ਤੌਰ 'ਤੇ ਕੋਈ ਵੀ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਅਤੇ ਨਾ ਹੀ ਪਾਰਟੀ ਵਲੋਂ ਕਿਸੇ ਵੀ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਪਰ ਫਿਰ ਵੀ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਆਪਣੀਆਂ ਗਤੀ ਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਰਾਜਪੁਰਾ ਸ਼ਹਿਰ ਵਿਖੇ ਘਰ ਘਰ ਜਾ ਕੇ ਲੋਕਾਂ ਨਾਲ ਰਾਬਤਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ ਅਤੇ ਮੁੜ ਕੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਜਾਇਆ ਜਾਵੇਗਾ। ਸੁਰਜੀਤ ਸਿੰਘ ਗੜ੍ਹੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਵਲੋਂ ਬਹੁਤ ਜ਼ਿਆਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਲਕੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹੋਏ ਪਏ ਹਨ। 

Ad Position 22
No active advertisement
ਪਿਛਲੀ ਖ਼ਬਰ ਸੇਵਾ ਦੇ ਪੁੰਜ ਸੰਤ ਬਾਬਾ ਕਸ਼ਮੀਰਾ ਸਿੰਘ ਕੱਥੂ ਨੰਗਲ ਵਾਲੇ ਪੰਜਾਂ ਤੱਤਾਂ 'ਚ ਹੋਏ ਵਲੀਨ ਅਗਲੀ ਖ਼ਬਰ ਰਾਜਾਸਾਂਸੀ ਦਾਣਾ ਮੰਡੀ ਚ ਝੋਨੇ ਦੀ ਫਸਲ ਦੇ ਲੱਗੇ ਅੰਬਾਰ, ਚੁਕਾਈ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ
Ad Position 24