14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਬੰਦ ਦੇ ਸਮਰਥਨ ਵਿਚ ਬੀ.ਕੇ.ਯੂ. ਕਾਦੀਆਂ ਵਲੋਂ ਰੋਸ ਮਾਰਚ ਭਲਕੇ - ਲਿਟਾਂ

ਨਡਾਲਾ (ਕਪੂਰਥਲਾ), 14 ਅਕਤੂਬਰ (ਰਘਬਿੰਦਰ ਸਿੰਘ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਨੇ ਕਿਹਾ ਕਿ...

Ad Position 21
No active advertisement
ਅਜੀਤ ਡੈਸਕ 14-10-2026

ਨਡਾਲਾ (ਕਪੂਰਥਲਾ), 14 ਅਕਤੂਬਰ (ਰਘਬਿੰਦਰ ਸਿੰਘ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਜਥੇਬੰਦੀ ਵਲੋਂ ਪੂਰਨ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਕਤਲ ਸਰਕਾਰੀ ਸ਼ਹਿ 'ਤੇ ਹੋਇਆ ਹੈ, ਜਿਸ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਉਨ੍ਹਾਂ ਦੱਸਿਆ ਕਿ 15 ਅਕਤੂਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਇਕੱਠ ਕਰਕੇ ਰੋਸ ਮਾਰਚ ਆਰੰਭ ਕੀਤਾ ਜਾਵੇਗਾ, ਜੋ ਭੁਲੱਥ ਤੋਂ ਹੁੰਦਾ ਹੋਇਆ ਕਰਤਾਰਪੁਰ ਪੁੱਜੇਗਾ।

Ad Position 22
No active advertisement
ਪਿਛਲੀ ਖ਼ਬਰ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਸੋਨੀਆ ਮਾਨ ਨੇ ਲਾਭਪਾਤਰੀਆਂ ਨੂੰ ਵੰਡੀਆਂ ਰਜਿਸਟਰੀਆਂ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਡੀ.ਐਸ.ਪੀ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ
Ad Position 24