14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਸੋਨੀਆ ਮਾਨ ਨੇ ਲਾਭਪਾਤਰੀਆਂ ਨੂੰ ਵੰਡੀਆਂ ਰਜਿਸਟਰੀਆਂ

ਚੋਗਾਵਾਂ (ਅੰਮ੍ਰਿਤਸਰ), 14 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ...

Ad Position 21
No active advertisement
ਅਜੀਤ ਡੈਸਕ 14-10-2026

ਚੋਗਾਵਾਂ (ਅੰਮ੍ਰਿਤਸਰ), 14 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ  ‘ਮੇਰਾ ਘਰ ਮੇਰੇ ਨਾਮ’ ਪ੍ਰਾਪਰਟੀ ਕਾਰਡ ਯੋਜਨਾ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਕੋਟਲੀ ਦਸੰਧੀ ਵਿਖੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਲਾਭਪਾਤਰੀਆਂ ਨੂੰ ਰਜਿਸਟਰੀਆਂ ਵੰਡਣ ਦੀ ਸ਼ੁਰੂਆਤ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਤਰਲੋਚਨ ਸਿੰਘ ਲੋਪੋਕੇ, ਸਰਪੰਚ ਗੁਰਦੀਪ ਕੌਰ, ਤਰਸੇਮ ਸਿੰਘ, ਮੈਂਬਰ ਗੁਰਮੇਜ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।  ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡਰੋਨ ਮੈਪਿੰਗ ਰਾਹੀਂ ਇਹ ਰਜਿਸਟਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਪਿੰਡ ਵਾਸੀਆਂ ਨੂੰ ਕਾਨੂੰਨੀ ਮਾਲਕਾਨਾ ਹੱਕ ਮਿਲਣਗੇ ਅਤੇ ਬੈਂਕਾਂ ਤੋਂ ਲੋਨ ਲੈਣਾ ਆਸਾਨ ਹੋਵੇਗਾ। ਇਸ ਮੌਕੇ ਰਜਿਸਟਰੀਆਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਇਸ ਲੋਕ ਪੱਖੀ ਫ਼ੈਸਲੇ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਦੇ ਵਿਰੋਧ ਚ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ 15 ਨੂੰ ਫੂਕਿਆ ਜਾਵੇਗਾ ਪੁਤਲਾ - ਦਲਜੀਤ ਸਿੰ... ਅਗਲੀ ਖ਼ਬਰ ਪੰਜਾਬ ਬੰਦ ਦੇ ਸਮਰਥਨ ਵਿਚ ਬੀ.ਕੇ.ਯੂ. ਕਾਦੀਆਂ ਵਲੋਂ ਰੋਸ ਮਾਰਚ ਭਲਕੇ - ਲਿਟਾਂ
Ad Position 24