14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਫ਼ਾਜ਼ਿਲਕਾ ਦੇ ਕਿਸਾਨ ਇਸ ਵਾਰ ਮਨਾਉਣਗੇ ਕਾਲੀ ਦੀਵਾਲੀ - ਰੂਬੀ ਗਿੱਲ

ਫ਼ਾਜ਼ਿਲਕਾ, 14 ਨਵੰਬਰ (ਬਲਜੀਤ ਸਿੰਘ) - ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਤੋਂ...

Ad Position 21
No active advertisement
ਅਜੀਤ ਡੈਸਕ 14-10-2026

ਫ਼ਾਜ਼ਿਲਕਾ, 14 ਨਵੰਬਰ (ਬਲਜੀਤ ਸਿੰਘ) - ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਇਸੇ ਦੌਰਾਨ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਟੀਮ ਵਲੋਂ ਦਾਣਾ ਮੰਡੀ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਬੁਲਾਰੇ ਰੂਬੀ ਗਿੱਲ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।
ਰੂਬੀ ਗਿੱਲ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਮੰਡੀ ਵਿੱਚ ਪਏ ਝੋਨੇ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਨੁਕਸਾਨ ਦੀ ਭਰਪਾਈ ਅਤੇ ਮੰਡੀ ਵਿਚ ਪਏ ਝੋਨੇ ਦੀ ਸਾਂਭ-ਸੰਭਾਲ ਸਬੰਧੀ ਦਾਅਵੇ ਤਾਂ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਲੋੜੀਂਦੇ ਕਦਮ ਨਜ਼ਰ ਨਹੀਂ ਆ ਰਹੇ।
ਉਨ੍ਹਾਂ ਕਿਹਾ ਕਿ ਮੰਡੀ ਵਿਚ ਸਰਕਾਰੀ ਏਜੰਸੀਆਂ ਵਲੋਂ ਖ਼ਰੀਦੇ ਜਾ ਚੁੱਕੇ ਝੋਨੇ ਦੀ ਲਿਫਟਿੰਗ ਸਮੇਂ ਸਿਰ ਨਹੀਂ ਹੋ ਰਹੀ। ਇਸ ਕਾਰਨ ਬੋਰੀਆਂ ਵਿਚ ਭਰਿਆ ਝੋਨਾ ਮੰਡੀ ਵਿਚ ਹੀ ਪਿਆ ਹੈ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਜੇਕਰ ਮੁੜ ਮੌਸਮ ਖ਼ਰਾਬ ਹੁੰਦਾ ਹੈ ਤਾਂ ਮੰਡੀ ਵਿਚ ਪਏ ਝੋਨੇ ਨੂੰ ਦੁਬਾਰਾ ਨੁਕਸਾਨ ਪਹੁੰਚ ਸਕਦਾ ਹੈ, ਜਿਸ ਦੀ ਮਾਰ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਝੱਲਣੀ ਪਵੇਗੀ।
ਰੂਬੀ ਗਿੱਲ ਨੇ ਕਿਹਾ ਕਿ ਕਿਸਾਨਾਂ ਵਲੋਂ ਆਪਣੀ ਫ਼ਸਲ ਨੂੰ ਪੁੱਤਾਂ ਵਾਂਗ ਪਾਲਿਆ ਜਾਂਦਾ ਹੈ, ਪਰ ਬੇਮੌਸਮੀ ਬਰਸਾਤ ਨੇ ਉਨ੍ਹਾਂ ਦੀ ਮਿਹਨਤ ’ਤੇ ਪਾਣੀ ਫੇਰ ਦਿੱਤਾ ਹੈ। ਕਈ ਥਾਵਾਂ ’ਤੇ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬਣ ਅਤੇ ਰੁੜ੍ਹਨ ਕਾਰਨ ਖ਼ਰਾਬ ਹੋਈ ਹੈ। ਅਜਿਹੇ ਹਾਲਾਤ ਵਿਚ ਕਿਸਾਨ ਪਹਿਲਾਂ ਹੀ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿਚ ਪਏ ਝੋਨੇ ਦੀ ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਬਰਸਾਤ ਕਾਰਨ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਰੂਬੀ ਗਿੱਲ ਨੇ ਕਿਹਾ ਕਿ ਝੋਨੇ ਦੇ ਨੁਕਸਾਨ ਕਾਰਨ ਫਾਜ਼ਿਲਕਾ ਦੇ ਕਿਸਾਨਾਂ ਲਈ ਇਸ ਵਾਰ ਦੀ ਦੀਵਾਲੀ ਖੁਸ਼ੀਆਂ ਦੀ ਬਜਾਏ ਚਿੰਤਾ ਅਤੇ ਨਿਰਾਸ਼ਾ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਕਾਰਨ ਕਿਸਾਨ ਇਸ ਵਾਰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਐਲਾਨਿਆ - ਜਥੇਦਾਰ ਹਵਾਰਾ ਕਮੇਟੀ ਅਗਲੀ ਖ਼ਬਰ ਚੌਥੇ ਟੀ-20 'ਚ ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 248 ਦੌੜਾਂ ਦਾ ਟੀਚਾ
Ad Position 24