14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਝੋਟਾ ਕਤਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਜਗਰਾਉ (ਲੁਧਿਆਣਾ), 14 ਅਕਤੂਬਰ (ਕੁਲਦੀਪ ਸਿੰਘ ਲੋਹਟ) - ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪਿੰਡ ਅਖਾੜਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ...

Ad Position 21
No active advertisement
ਅਜੀਤ ਡੈਸਕ 14-10-2026

ਜਗਰਾਉ (ਲੁਧਿਆਣਾ), 14 ਅਕਤੂਬਰ (ਕੁਲਦੀਪ  ਸਿੰਘ  ਲੋਹਟ) - ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪਿੰਡ ਅਖਾੜਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਕੱਤਰ ਹੋਏ ਬੁਲਾਰਿਆਂ ਨੇ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਠੋਸ ਕਾਰਵਾਈ ਨਾ ਹੋਣ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਤਿੱਖੀ ਨੁਕਤਾਚੀਨੀ ਕੀਤੀ।ਰੋਸ ਪ੍ਰਦਰਸ਼ਨ ਦੌਰਾਨ ਕੰਵਲਜੀਤ ਖੰਨਾ, ਜਗਤਾਰ ਸਿੰਘ ਦੇਹੜਕਾ, ਮਨਿੰਦਰ ਸਿੰਘ ਅਤੇ ਗੁਰਤੇਜ ਸਿੰਘ ਸਰਾਂ ਸਮੇਤ ਹੋਰਨਾਂ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਦੀ ਅਣਗਹਿਲੀ ਕਾਰਨ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਦੇ ਨਾਂਅ ’ਤੇ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ।ਬੁਲਾਰਿਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਐਲਾਨਾਂ ਦੀ ਬਜਾਏ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਉਨ੍ਹਾਂ ਸਰਕਾਰ ਦੀ ਨੀਤੀ ਨੂੰ ਨਿਸ਼ਾਨੇ ’ਤੇ ਲੈਂਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਕੂੜ ਨੀਤੀ ਕਰਾਰ ਦਿੱਤਾ ਅਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਸਖ਼ਤ ਕਾਰਵਾਈ ਦੀ ਮੰਗ ਕੀਤੀ।ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਸਰਕਾਰ ਆਪਣੀ ਜਵਾਬਦੇਹੀ ਯਕੀਨੀ ਬਣਾਏ। 

Ad Position 22
No active advertisement
ਪਿਛਲੀ ਖ਼ਬਰ ਭਾਰਤ-ਵੈਸਟ ਇੰਡੀਜ਼ ਚੌਥਾ ਟੀ-20 : 6 ਓਵਰਾਂ ਬਾਅਦ ਭਾਰਤ ਦਾ ਸਕੋਰ 80/2 ਅਗਲੀ ਖ਼ਬਰ ਫੈਡਰੇਸ਼ਨ (ਮਹਿਤਾ) ਵਲੋਂ ਭਲਕੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ - ਭਾਈ ਢੋਟ
Ad Position 24