ਜ਼ੀਰਕਪੁਰ (ਮੁਹਾਲੀ), 14 ਅਕਤੂਬਰ (ਮੇਜਰ ਅਲੀ) - ਤਿਉਹਾਰਾਂ ਦੇ ਸੀਜ਼ਨ ਦੌਰਾਨ ਜ਼ੀਰਕਪੁਰ ਪੁਲਿਸ ਵਲੋਂ ਹੋਟਲਾਂ ਅਤੇ ਹੋਰ ਸ਼ੱਕੀ ਥਾਵਾਂ ਦੀ ਕੀਤੀ ਜਾ ਰਹੀ ਚੈਕਿੰਗ ਦੌਰਾਨ ਸ਼ਿਵਾਲਿਕ ਵਿਹਾਰ ਦੇ ਇਕ ਹੋਟਲ ਵਿਚ ਕਥਿਤ ਤੌਰ ’ਤੇ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਇਕ ਨਿੱਜੀ ਵਿਚ ਕਾਰਵਾਈ ਕਰਦਿਆਂ ਮੈਨੇਜਰ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਮੌਕੇ ਤੋਂ ਚਾਰ ਲੜਕੀਆਂ ਨੂੰ ਰੈਸਕਿਊ ਕਰਵਾਇਆ ਗਿਆ। ਇਸ ਕਾਰਵਾਈ ਤੋਂ ਬਾਅਦ ਰਿਹਾਇਸ਼ੀ ਇਲਾਕਿਆਂ ਵਿਚ ਚੱਲ ਰਹੇ ਹੋਟਲਾਂ ਦੀ ਕਾਰਜਪ੍ਰਣਾਲੀ ਅਤੇ ਉਨ੍ਹਾਂ ਦੀ ਨਿਗਰਾਨੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਪੁਲਿਸ ਪਾਰਟੀ ਨੇ ਸ਼ਿਵਾਲਿਕ ਵਿਹਾਰ ਸਥਿਤ ਇਕ ਨਿੱਜੀ ਦੀ ਅਚਨਚੇਤ ਜਾਂਚ ਕੀਤੀ। ਜਾਂਚ ਦੌਰਾਨ ਹੋਟਲ ਵਿਚ ਕਥਿਤ ਤੌਰ ’ਤੇ ਦੇਹ ਵਪਾਰ ਨਾਲ ਸੰਬੰਧਿਤ ਗਤੀਵਿਧੀਆਂ ਸਾਹਮਣੇ ਆਉਣ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪੰਜ ਵਿਅਕਤੀਆਂ ਨੂੰ ਕਾਬੂ ਕਰ ਲਿਆ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਪੁਲਿਸ ਵਲੋਂ ਸਪਾ ਸੈਂਟਰਾਂ ਵਿਚ ਚੱਲ ਰਹੀਆਂ ਕਥਿਤ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਸੀ। ਹੁਣ ਹੋਟਲ ਵਿੱਚ ਸਾਹਮਣੇ ਆਏ ਇਸ ਮਾਮਲੇ ਨੇ ਪੁਲਿਸ ਦੀ ਚੈਕਿੰਗ ਮੁਹਿੰਮ ਦਾ ਦਾਇਰਾ ਹੋਰ ਵਧਾ ਦਿੱਤਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹੋਟਲਾਂ ਅਤੇ ਹੋਰ ਅਜਿਹੀਆਂ ਥਾਵਾਂ ਦੀ ਜਾਂਚ ਜਾਰੀ ਰੱਖੀ ਜਾਵੇਗੀ, ਜਿੱਥੇ ਗੈਰ-ਕਾਨੂੰਨੀ ਗਤੀਵਿਧੀਆਂ ਹੋਣ ਦਾ ਸ਼ੱਕ ਹੈ।
ਦੂਜੇ ਪਾਸੇ, ਇਸ ਘਟਨਾ ਨੇ ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ ਵਿਚ ਚੱਲ ਰਹੇ ਹੋਟਲਾਂ ਦੀ ਨਿਗਰਾਨੀ ਦਾ ਮੁੱਦਾ ਵੀ ਉਭਾਰ ਦਿੱਤਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਰਿਹਾਇਸ਼ੀ ਖੇਤਰਾਂ ਵਿਚ ਹੋਟਲਾਂ ਦੀ ਆੜ ਹੇਠ ਗੈਰ-ਕਾਨੂੰਨੀ ਗਤੀਵਿਧੀਆਂ ਹੋਣ ਨਾਲ ਇਲਾਕੇ ਦੀ ਸੁਰੱਖਿਆ ਅਤੇ ਸ਼ਾਂਤੀ ਪ੍ਰਭਾਵਿਤ ਹੋ ਸਕਦੀ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਅਜਿਹੇ ਹੋਟਲਾਂ ਦੇ ਲਾਇਸੈਂਸ, ਮਨਜ਼ੂਰੀਆਂ ਅਤੇ ਨਿਯਮਾਂ ਦੀ ਪਾਲਣਾ ਦੀ ਨਿਯਮਤ ਜਾਂਚ ਕਰੇ।
ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸਿਰਫ਼ ਛਾਪੇਮਾਰੀ ਕਰਨਾ ਹੀ ਕਾਫ਼ੀ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਵੀ ਜ਼ਰੂਰੀ ਹੈ ਕਿ ਹੋਟਲ ਸੰਚਾਲਕ ਕਾਨੂੰਨੀ ਨਿਯਮਾਂ ਦੀ ਪੂਰੀ ਪਾਲਣਾ ਕਰਨ। ਉਨ੍ਹਾਂ ਅਨੁਸਾਰ ਰਿਹਾਇਸ਼ੀ ਇਲਾਕਿਆਂ ਵਿਚ ਰਹਿਣ ਵਾਲੇ ਪਰਿਵਾਰਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।
ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਤਿਉਹਾਰਾਂ ਦੌਰਾਨ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਹੋਟਲਾਂ ਅਤੇ ਸ਼ੱਕੀ ਥਾਵਾਂ ਦੀ ਚੈਕਿੰਗ ਜਾਰੀ ਰਹੇਗੀ। ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਗ੍ਰਿਫ਼ਤਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਜਾਰੀ ਹੈ ਅਤੇ ਪੁਲਿਸ ਮਾਮਲੇ ਦੇ ਹੋਰ ਪਹਿਲੂਆਂ ਦੀ ਜਾਂਚ ਕਰ ਰਹੀ ਹੈ।
ਤਾਜ਼ਾ ਖ਼ਬਰਾਂ
Free
ਰਿਹਾਇਸ਼ੀ ਇਲਾਕੇ ਦੇ ਹੋਟਲ ’ਚ ਦੇਹ ਵਪਾਰ ਦਾ ਪਰਦਾਫਾਸ਼, ਮੈਨੇਜਰ ਸਮੇਤ ਪੰਜ ਗ੍ਰਿਫ਼ਤਾਰ
ਜ਼ੀਰਕਪੁਰ (ਮੁਹਾਲੀ), 14 ਅਕਤੂਬਰ (ਮੇਜਰ ਅਲੀ) - ਤਿਉਹਾਰਾਂ ਦੇ ਸੀਜ਼ਨ ਦੌਰਾਨ ਜ਼ੀਰਕਪੁਰ ਪੁਲਿਸ ਵਲੋਂ ਹੋਟਲਾਂ ਅਤੇ ਹੋਰ ਸ਼ੱਕੀ ਥਾਵਾਂ ਦੀ ਕੀਤੀ...
ਅਜੀਤ ਡੈਸਕ
14-10-2026