14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੁਲਿਸ ਵੱਲੋਂ ਡਿਟੇਨ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਬਰਨਾਲਾ ਤੋਂ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਨੂੰ ਕੀਤਾ ਰਿਹਾਅ

-ਰਿਹਾੲਅ ਕਰਨ ਤੋਂ ਬਾਅਦ ਘਰ ਵਿੱਚ ਹੀ ਪੁਲਿਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਕੀਤਾ ਗਿਆ ਨਜ਼ਰਬੰਦ ਬਰਨਾਲਾ, 14 ਅਕਤੂਬਰ (ਨਰਿੰਦਰ ਅਰੋੜਾ)-ਪੁਲਿਸ ਵੱਲੋਂ ਡਿਟੇਨ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਬਰਨਾਲਾ ਤੋਂ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਪਰ।।।

Ad Position 21
No active advertisement
ਅਜੀਤ ਡੈਸਕ 15-10-2026

-ਰਿਹਾੲਅ ਕਰਨ ਤੋਂ ਬਾਅਦ ਘਰ ਵਿੱਚ ਹੀ ਪੁਲਿਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਕੀਤਾ ਗਿਆ ਨਜ਼ਰਬੰਦ
ਬਰਨਾਲਾ, 14 ਅਕਤੂਬਰ (ਨਰਿੰਦਰ ਅਰੋੜਾ)-ਪੁਲਿਸ ਵੱਲੋਂ ਡਿਟੇਨ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਬਰਨਾਲਾ ਤੋਂ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਪਰ ਉਹਨਾਂ ਨੂੰ ਘਰ ਵਿੱਚ ਹੀ ਪੁਲਿਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਨਜ਼ਰਬੰਦ ਕੀਤਾ ਗਿਆ ਹੈ। ਘਰ ਪਹੁੰਚਣ ਤੋਂ ਬਾਅਦ ਗੁਰਦੀਪ ਸਿੰਘ ਬਾਠ ਨੇ ਧਮਾਕੇਦਾਰ ਇੰਟਰਵਿਊ ਦਿੰਦਿਆਂ ਕਿਹਾ ਕਿ ਜੋ ਵੀ ਨਸ਼ੇ ਵਿਰੁੱਧ ਆਵਾਜ਼ ਚੁੱਕਦਾ ਹੈ, ਉਸਦੀ ਆਵਾਜ਼ ਨੂੰ ਜਾਂ ਤਾਂ ਬੰਦ ਕਰ ਦਿੱਤਾ ਜਾਂਦਾ ਹੈ ਜਾਂ ਉਸਨੂੰ ਗੋਲੀ ਮਾਰ ਦਿੱਤੀ ਜਾਂਦੀ ਹੈ।

ਉਹਨਾਂ ਕੈਮਿਸਟ ਐਸੋਸੀਏਸ਼ਨ ਪੰਜਾਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਕੈਮਿਸਟ ਐਸੋਸੀਏਸ਼ਨ ਕਿਸੇ ਵੀ ਗਲਤ ਕੈਮਿਸਟ ਦਾ ਸਾਥ ਨਹੀਂ ਦਿੰਦੀ, ਜੋ ਕਿ ਬਹੁਤ ਵਧੀਆ ਗੱਲ ਹੈ। ਉਹਨਾਂ ਕਿਹਾ ਕਿ ਬਰਨਾਲਾ ਵਿੱਚ ਲੀਡਰ ਤਾਂ ਹੋਰ ਵੀ ਬਹੁਤ ਹਨ, ਪਰ ਪੁਲਿਸ ਨੂੰ ਇਕੱਲਾ ਗੁਰਦੀਪ ਸਿੰਘ ਬਾਠ ਹੀ ਕਿਉਂ ਦਿਖਦਾ ਹੈ ? ਇਸ ਦਾ ਕਾਰਨ ਇਹ ਹੈ ਕਿ ਗੁਰਦੀਪ ਸਿੰਘ ਬਾਠ ਲੋਕਾਂ ਦੀ ਆਵਾਜ਼ ਬਣਦਾ ਹੈ ਅਤੇ ਬਰਨਾਲਾ ਦੇ ਮੁੱਦੇ ਚੁੱਕਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੱਲ੍ਹ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਤੌਰ 'ਤੇ ਸਮਰਥਨ ਕੀਤਾ ਜਾਵੇ

। ਉਹਨਾਂ ਕਿਹਾ ਕਿ ਜੇ ਨੌਜ਼ਵਾਨੀ ਨੂੰ ਬਚਾਉਣਾ ਹੈ ਤਾਂ ਸਾਥ ਦਿਓ ਅਤੇ ਅਜਿਹਾ ਲੀਡਰ ਚੁਣੋ ਜੋ ਪੰਜਾਬ ਦੀ ਫ਼ਸਲ, ਨਸਲ ਅਤੇ ਪੰਜਾਬ ਨੂੰ ਬਚਾ ਸਕੇ। ਅੱਜ ਵੀ ਗੁਰਦੀਪ ਸਿੰਘ ਬਾਠ ਦੇ ਘਰ ਦੇ ਬਾਹਰ ਕਈ ਪੁਲਿਸ ਕਰਮੀ ਤਾਇਨਾਤ ਹਨ ਅਤੇ ਗੁਰਦੀਪ ਸਿੰਘ ਬਾਠ ਨੂੰ ਘਰ ਦੇ ਅੰਦਰ ਹੀ ਨਜ਼ਰਬੰਦ ਕੀਤਾ ਹੋਇਆ ਹੈ। ਇਸ ਸਬੰਧੀ ਉਹਨਾਂ ਕਿਹਾ ਕਿ ਇਹ ਪੁਲਿਸ ਕਰਮਚਾਰੀ ਸਾਡੇ ਭਰਾ ਹਨ ਅਤੇ ਇਹਨਾਂ ਦੀ ਡਿਊਟੀ ਹੈ। ਅੰਤ ਵਿੱਚ ਉਹਨਾਂ ਕਿਹਾ ਕਿ ਸਰਕਾਰ ਦਾ ਡੇਢ ਮਹੀਨਾ ਹੀ ਰਹਿ ਗਿਆ ਹੈ, ਜੋ ਮਰਜ਼ੀ ਮਨਮਾਨੀ ਕਰ ਲਵੋ, ਉਸ ਤੋਂ ਬਾਅਦ ਪਤਾ ਲੱਗੇਗਾ ਕਿ ਵੋਟਾਂ ਪੈਣਗੀਆਂ ਜਾਂ ਪਾਥੀਆਂ।

 

Ad Position 22
No active advertisement
ਪਿਛਲੀ ਖ਼ਬਰ ਮਾਮਲਾ ਕਿਲਾ ਲਾਲ ਸਿੰਘ ਪੁਲਿਸ ਥਾਣੇ 'ਤੇ ਹੋਏ ਆਰ.ਪੀ.ਜੀ ਅਟੈਕ ਦਾ ਐੱਨ.ਆਈ.ਏ ਨੂੰ ਜਾਂਚ ਮੁਕੰਮਲ ਕਰਨ ਲਈ 90 ਦਿਨਾਂ ਦਾ... ਅਗਲੀ ਖ਼ਬਰ ਆਈ.ਓ.ਐਮ. ਦੀ ਡਾਇਰੈਕਟਰ ਜਨਰਲ ਐਮੀ ਪੋਪ ਪਹੁੰਚੀ ਦਿੱਲੀ
Ad Position 24