15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਦੇ ਕਈ ਇਲਾਕਿਆਂ ਵਿੱਚ ਦਿਨ ਚੜ੍ਹਦਿਆਂ ਹੀ ਛਾਏ ਕਾਲੇ ਬੱਦਲ, ਬੇਮੌਸਮੀ ਬਾਰਿਸ਼ ਨੇ ਵਧਾਈ ਕਿਸਾਨਾਂ ਦੀ ਚਿੰਤਾ

ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਅਸਮਾਨ ਵਿਚ ਕਾਲੇ ਬੱਦਲ ਛਾ ਜਾਣ ਕਾਰਨ ਮੁੜ ਹਨੇਰੇ ਵਰਗਾ ਮਾਹੌਲ ਬਣ ਗਿਆ। ਬੇਮੌਸਮੀ ਬਾਰਿਸ਼ ਨੇ ਜਿਥੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਕਿਸਾਨਾਂ ਦੀਆਂ ਚਿੰਤਾਵਾਂ ਵੀ ਵਧਾ ਦਿੱਤੀਆਂ ਹਨ।

Ad Position 21
No active advertisement
ਅਜੀਤ ਡੈਸਕ 15-10-2026

ਅਜਨਾਲਾ, (ਅੰਮ੍ਰਿਤਸਰ), 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਅਸਮਾਨ ਵਿਚ ਕਾਲੇ ਬੱਦਲ ਛਾ ਜਾਣ ਕਾਰਨ ਮੁੜ ਹਨੇਰੇ ਵਰਗਾ ਮਾਹੌਲ ਬਣ ਗਿਆ। ਬੇਮੌਸਮੀ ਬਾਰਿਸ਼ ਨੇ ਜਿਥੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਕਿਸਾਨਾਂ ਦੀਆਂ ਚਿੰਤਾਵਾਂ ਵੀ ਵਧਾ ਦਿੱਤੀਆਂ ਹਨ। ਸਵੇਰ ਵੇਲੇ ਅਚਾਨਕ ਬੱਦਲਵਾਈ ਅਤੇ ਮੀਂਹ ਦੀ ਸੰਭਾਵਨਾ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੇ ਨੁਕਸਾਨ ਦਾ ਡਰ ਸਤਾਉਣ ਲੱਗਾ ਹੈ। ਝੋਨੇ ਦੀ ਫ਼ਸਲ ਦੀ ਕਟਾਈ ਅਤੇ ਮੰਡੀਆਂ ਵਿਚ ਫ਼ਸਲ ਲੈ ਕੇ ਪਹੁੰਚਣ ਦੇ ਦੌਰ ਦੌਰਾਨ ਹੋ ਰਹੀ ਬੇ-ਮੌਸਮੀ ਬਾਰਿਸ਼ ਕਿਸਾਨਾਂ ਲਈ ਮੁਸ਼ਕਿਲਾਂ ਪੈਦਾ ਕਰ ਸਕਦੀ ਹੈ। ਕਿਸਾਨਾਂ ਨੂੰ ਚਿੰਤਾ ਹੈ ਕਿ ਜੇਕਰ ਮੀਂਹ ਲਗਾਤਾਰ ਜਾਰੀ ਰਹਿੰਦਾ ਹੈ ਤਾਂ ਖੇਤਾਂ ਵਿਚ ਖੜ੍ਹੀ ਫ਼ਸਲ ਦੇ ਨਾਲ-ਨਾਲ ਮੰਡੀਆਂ ਵਿਚ ਪਈ ਫ਼ਸਲ ਵੀ ਪ੍ਰਭਾਵਿਤ ਹੋ ਸਕਦੀ ਹੈ। ਹਾਲਾਂਕਿ ਫ਼ਸਲਾਂ ਦੇ ਅਸਲ ਨੁਕਸਾਨ ਦਾ ਪਤਾ ਮੌਸਮ ਦੀ ਸਥਿਤੀ ਅਤੇ ਮੀਂਹ ਦੀ ਮਾਤਰਾ ਦੇ ਆਧਾਰ ’ਤੇ ਹੀ ਲੱਗ ਸਕੇਗਾ। ਦੂਜੇ ਪਾਸੇ, ਪੰਜਾਬ ਬੰਦ ਦੇ ਮੱਦੇਨਜ਼ਰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵਲੋਂ ਵੀ ਲੋਕਾਂ ਨੂੰ ਭਾਵੁਕ ਅਪੀਲ ਕੀਤੀ ਹੈ ਕਿ ਭਾਵੇਂ ਅੱਜ ਪੰਜਾਬ ਦੇ ਕਈ ਹਿੱਸਿਆਂ ਵਿਚ ਬਾਰਿਸ਼ ਹੋ ਰਹੀ ਹੈ ਪਰ ਉਹ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਬੰਦ ਨੂੰ ਸਫਲ ਬਣਾਉਣ ਵਿਚ ਆਪਣਾ ਸਹਿਯੋਗ ਕਰਨ I

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ ਵਿਚ ਝੱਖੜ ਅਤੇ ਗੜੇਮਾਰੀ ਕਾਰਨ ਫਸਲਾਂ ਦੀ ਤਬਾਹੀ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24