ਜੰਡਿਆਲਾ ਗੁਰੂ, 15 ਅਕਤੂਬਰ (ਅੰਮ੍ਰਿਤ ਪਾਲ ਸਿੰਘ)- ਅੱਜ ਤੜਕਸਾਰ ਕਰੀਬ 4 ਵਜੇ ਨਿੱਜਰਪੁਰਾ ਟੋਲ ਪਲਾਜ਼ਾ ’ਤੇ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਟੋਲ ਪਲਾਜ਼ਾ ਤੋਂ ਲੰਘਦੇ ਸਮੇਂ ਦੋਵੇਂ ਪਾਸੇ ਗੋਲੀਆਂ ਚਲਾਉਂਦੇ ਹੋਏ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਫਾਇਰਿੰਗ ਕਰਨ ਵਾਲੇ ਅਣਪਛਾਤੇ ਨੌਜਵਾਨਾਂ ਬਾਰੇ ਕੋਈ ਸੁਰਾਗ ਨਹੀਂ ਮਿਲ ਸਕਿਆ। ਪੁਲਿਸ ਵੱਲੋਂ ਘਟਨਾ ਸਬੰਧੀ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਨਿੱਜਰਪੁਰਾ ਟੋਲ ਪਲਾਜ਼ਾ ’ਤੇ ਤੜਕਸਾਰ ਫਾਇਰਿੰਗ, ਦੋ ਮੋਟਰਸਾਈਕਲ ਸਵਾਰ ਫਰਾਰ
ਜੰਡਿਆਲਾ ਗੁਰੂ, 15 ਅਕਤੂਬਰ (ਅੰਮ੍ਰਿਤ ਪਾਲ ਸਿੰਘ)- ਅੱਜ ਤੜਕਸਾਰ ਕਰੀਬ 4 ਵਜੇ ਨਿੱਜਰਪੁਰਾ ਟੋਲ ਪਲਾਜ਼ਾ ’ਤੇ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਟੋਲ ਪਲਾਜ਼ਾ ਤੋਂ ਲੰਘਦੇ ਸਮੇਂ ਦੋਵੇਂ ਪਾਸੇ ਗੋਲੀਆਂ ਚਲਾਉਂਦੇ ਹੋਏ ਫਰਾਰ ਹੋ ਗਏ।
ਅਜੀਤ ਡੈਸਕ
15-10-2026