15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਸਮਾਣਾ ਸ਼ਹਿਰ ਮੁਕੰਮਲ ਬੰਦ, ਬੱਸਾਂ ਵੀ ਬੰਦ

ਸਮਾਣਾ (ਪਟਿਆਲਾ), 15 ਅਕਤੂਬਰ (ਸਾਹਿਬ ਸਿੰਘ)- ਸਮਾਜਿਕ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ ਸਮਾਣਾ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਹੈ। ਇਸ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਹਨ ਅਤੇ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 15-10-2026

ਸਮਾਣਾ (ਪਟਿਆਲਾ), 15 ਅਕਤੂਬਰ (ਸਾਹਿਬ ਸਿੰਘ)- ਸਮਾਜਿਕ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ ਸਮਾਣਾ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਹੈ। ਇਸ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਹਨ ਅਤੇ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਇਸ ਦੇ ਨਾਲ ਹੀ ਬੱਸਾਂ ਦੀ ਆਵਾਜਾਈ ਵੀ ਬੰਦ ਰਹਿਣ ਕਾਰਨ ਸਫ਼ਰ ਕਰਨ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਂਜ ਇੱਕਾ ਦੁੱਕਾ ਯਾਤਰੀ ਹੀ ਬਾਹਰ ਆਏ ਹਨ। ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸ਼ਹਿਰ ਦੇ ਮੁਕੰਮਲ ਬੰਦ ਹੋਣ ਕਾਰਨ ਕਾਰੋਬਾਰੀ ਸਰਗਰਮੀਆਂ ਠੱਪ ਹਨ ਅਤੇ ਸੜਕਾਂ ’ਤੇ ਆਮ ਦਿਨਾਂ ਦੇ ਮੁਕਾਬਲੇ ਘੱਟ ਚਹਿਲ-ਪਹਿਲ ਵੇਖਣ ਨੂੰ ਮਿਲ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਨੂੰ ਸੁਲਤਾਨਪੁਰ ਲੋਧੀ ਵਿਖੇ ਦੁਕਾਨਦਾਰਾਂ ਅਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਭਰਵਾਂ ਹੁੰਗਾਰਾ ਅਗਲੀ ਖ਼ਬਰ ਨਿੱਜਰਪੁਰਾ ਟੋਲ ਪਲਾਜ਼ਾ ’ਤੇ ਤੜਕਸਾਰ ਫਾਇਰਿੰਗ, ਦੋ ਮੋਟਰਸਾਈਕਲ ਸਵਾਰ ਫਰਾਰ
Ad Position 24