15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ‌'ਚ ਪੰਜਾਬ ਬੰਦ ਦੇ ਸੱਦੇ ਨੂੰ ਬਰਨਾਲਾ ਵਿਚ ਮਿਲਿਆ ਪੂਰਨ ਸਮਰਥਨ, ਜਥੇਬੰਦੀਆਂ ਨੇ ਸ਼ਹਿਰ ਵਿਚ ਕੱਢਿਆ ਰੋਸ ਮਾਰਚ

ਬਰਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਅੱਜ ਪੰਜਾਬ ਬੰਦ ਦੇ ਸੱਦੇ ਤਹਿਤ ਸ਼ਹਿਰ ਬਰਨਾਲਾ ਦੇ ਬਾਜ਼ਾਰ ਨਬੀ ਪੂਰਨ ਤੌਰ 'ਤੇ ਬੰਦ ਹਨ ਅਤੇ ਇਸ ਬੰਦ ਨੂੰ ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਵਪਾਰਕ ਜਥੇਬੰਦੀਆਂ ਵਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 15-10-2026

ਬਰਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਅੱਜ ਪੰਜਾਬ ਬੰਦ ਦੇ ਸੱਦੇ ਤਹਿਤ ਸ਼ਹਿਰ ਬਰਨਾਲਾ ਦੇ ਬਾਜ਼ਾਰ ਨਬੀ ਪੂਰਨ ਤੌਰ 'ਤੇ ਬੰਦ ਹਨ ਅਤੇ ਇਸ ਬੰਦ ਨੂੰ ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਵਪਾਰਕ ਜਥੇਬੰਦੀਆਂ ਵਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ। ਬੰਦ ਦੌਰਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਰੇਲਵੇ ਸਟੇਸ਼ਨ ਉੱਪਰ ਇਕੱਠੇ ਹੋਣ ਤੋਂ ਬਾਅਦ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੱਢਿਆ ਗਿਆ। ਰੋਸ ਪ੍ਰਦਰਸ਼ਨ ਵਿਚ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਮੀ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਅਕਾਲੀ ਦਲ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਸਾਬਕਾ ਸੈਨਿਕ ਵਿੰਗ ਦੇ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਅਕਾਲੀ ਆਗੂ ਬੇਅੰਤ ਸਿੰਘ ਬਾਠ, ਭਾਜਪਾ ਆਗੂ ਧਰਮ ਸਿੰਘ ਫੌਜੀ, ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੱਲੋਂ ਰਾਜਾਸਾਂਸੀ ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਖੰਨਾ ਵਿੱਚ ਬੰਦ ਨੂੰ ਭਰਪੂਰ ਸਮਰਥਨ
Ad Position 24