ਮਾਨਾਂਵਾਲਾ, 14 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਤੋਂ ਬਾਅਦ ਵੱਖ -ਵੱਖ ਜਥੇਬੰਦੀਆਂ ਵੱਲੋਂ ਐਲਾਨੇ ਗਏ ਪੰਜਾਬ ਬੰਦ ਦੇ ਸੱਦੇ ‘ਤੇ ਅੱਜ ਜਿਆਦਾਤਰ ਇਲਾਕਿਆਂ ਵਿੱਚ ਦੁਕਾਨਾਂ ਆਦਿ ਬੰਦ ਰਹੀਆਂ ਪਰ ਕਸਬਾ ਮਾਨਾਂਵਾਲਾ ਵਿਖੇ ਦਮਦਮੀ ਟਕਸਾਲ ਨਾਲ ਜੁੜੇ ਨੌਜਵਾਨ ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਜਗਦੀਸ਼ ਸਿੰਘ, ਗੁਰਵਿੰਦਰ ਸਿੰਘ ਝੀਤਾ ਕਲਾਂ, ਭਾਈ ਸਰਵਣ ਸਿੰਘ ਤੇ ਉਸ ਦੇ ਸਾਥੀਆਂ ਨੇ ਕੁੱਝ ਦੁਕਾਨਦਾਰਾਂ ਵਲੋਂ ਦੁਕਾਨਾਂ ਖੋਲ੍ਹਣ ਦਾ ਵਿਰੋਧ ਕੀਤਾ ਅਤੇ ਪ੍ਰੇਮ ਭਾਵ ਨਾਲ ਗੱਲਬਾਤ ਕਰਕੇ ਦੁਕਾਨਾਂ ਬੰਦ ਕਰਵਾਈਆਂ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਨਸ਼ੇ ਬੰਦ ਕਰਵਾਉਣ ਵਾਲੀ ਵੱਡੀ ਲੜਾਈ ਲੜ੍ਹਦਿਆਂ ਸ਼ਹੀਦ ਹੋਏ ਪਰਮਿੰਦਰ ਸਿੰਘ ਝੋਟਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਖਾਤਰ ਸ਼ਹੀਦੀ ਪ੍ਰਾਪਤ ਕੀਤੀ ਹੈ, ਸੋ ਸਾਨੂੰ ਸਭ ਨੂੰ ਇਕ ਦਿਨ ਪਰਮਿੰਦਰ ਸਿੰਘ ਝੋਟਾ ਵਾਸਤੇ ਕੁਰਬਾਨ ਕਰ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਭਾਵੇ ਅੱਜ ਨਿੱਜੀ ਤੌਰ ‘ਤੇ ਸਾਰੇ ਬਜ਼ਾਰ ਆਦਿ ਬੰਦ ਰਹੇ ਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਅਤੇ ਬੈਂਕ ਵੀ ਖੁੱਲੇ ਹੋਣ ਕਰਕੇ ਲਖਵਿੰਦਰ ਸਿੰਘ ਨੇ ਸਾਥੀਆਂ ਸਮੇਤ ਸਕੂਲ ਬੈਂਕ ਦੇ ਸਟਾਫ਼ ਤੇ ਨਾਲ ਕੀਤੀ ਤਾਂ ਉਨ੍ਹਾਂ ਵੀ ਬੰਦ ਦਾ ਸਮਰਥਨ ਕਰਨ ਭਰੋਸਾ ਦਿੱਤਾ ਅਤੇ ਸਕੂਲ ਬੰਦ ਕਰ ਦਿੱਤਾ। ਇਸ ਮੌਕੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਤੇ ਨਾਅਰੇਬਾਜੀ ਵੀ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਦਮਦਮੀ ਟਕਸਾਲ ਦੇ ਨੌਜਵਾਨਾਂ ਨੇ ਮਾਨਾਂਵਾਲਾ ਵਿਖੇ ਕੋਚਰ ਬਿਜਨੈਸ ਪਾਰਕ, ਬੈਸਟ ਪ੍ਰਾਇਜ, ਦੁਕਾਨਾਂ, ਸਕੂਲ ਤੇ ਬੈਂਕ ਬੰਦ ਕਰਵਾਏ
ਮਾਨਾਂਵਾਲਾ, 14 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਤੋਂ ਬਾਅਦ ਵੱਖ -ਵੱਖ ਜਥੇਬੰਦੀਆਂ ਵੱਲੋਂ ਐਲਾਨੇ ਗਏ ਪੰਜਾਬ ਬੰਦ ਦੇ ਸੱਦੇ ‘ਤੇ ਅੱਜ ਜਿਆਦਾਤਰ ਇਲਾਕਿਆਂ ਵਿੱਚ ਦੁਕਾਨਾਂ ਆਦਿ ਬੰਦ ਰਹੀਆਂ ਪਰ ਕਸਬਾ ਮਾਨਾਂਵਾਲਾ ਵਿਖੇ ਦਮਦਮੀ ਟਕਸਾਲ ਨਾਲ ਜੁੜੇ ਨੌਜਵਾਨ ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਜਗਦੀਸ਼ ਸਿੰਘ, ਗੁਰਵਿੰਦਰ ਸਿੰਘ ਝੀਤਾ ਕਲਾਂ, ਭਾਈ ਸਰਵਣ ਸਿੰਘ ਤੇ ਉਸ ਦੇ ਸਾਥੀਆਂ ਨੇ ਕੁੱਝ ਦੁਕਾਨਦਾਰਾਂ ਵਲੋਂ ਦੁਕਾਨਾਂ ਖੋਲ੍ਹਣ ਦਾ ਵਿਰੋਧ ਕੀਤਾ ਅਤੇ ਪ੍ਰੇਮ ਭਾਵ ਨਾਲ ਗੱਲਬਾਤ ਕਰਕੇ ਦੁਕਾਨਾਂ ਬੰਦ ਕਰਵਾਈਆਂ।
ਅਜੀਤ ਡੈਸਕ
15-10-2026