15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਇਨਸਾਫ ਕਮੇਟੀ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤੇ ਤਪਾ 'ਚ ਮਿਲਿਆ ਪੂਰਨ ਹੁੰਗਾਰਾ

ਤਪਾ ਮੰਡੀ, (ਬਰਨਾਲਾ)15 ਅਕਤੂਬਰ (ਪ੍ਰਵੀਨ ਗਰਗ)- ਮਾਨਸਾ ਵਿਖੇ ਨਸ਼ਿਆਂ ਦੇ ਵਪਾਰੀ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਨਸ਼ਿਆਂ ਨੂੰ ਬੰਦ ਕਰਨ ਦੀ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰ ਦਿੱਤਾ ਸੀ,

Ad Position 21
No active advertisement
ਅਜੀਤ ਡੈਸਕ 15-10-2026

ਤਪਾ ਮੰਡੀ, (ਬਰਨਾਲਾ)15 ਅਕਤੂਬਰ (ਪ੍ਰਵੀਨ ਗਰਗ)-  ਮਾਨਸਾ ਵਿਖੇ ਨਸ਼ਿਆਂ ਦੇ ਵਪਾਰੀ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਨਸ਼ਿਆਂ ਨੂੰ ਬੰਦ ਕਰਨ ਦੀ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰ ਦਿੱਤਾ ਸੀ, ਜਿਸਦੇ ਰੋਸ ਵਜੋਂ ਇਨਸਾਫ ਲਈ ਇਨਸਾਫ ਕਮੇਟੀ ਵੱਲੋਂ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਤਪਾ ਅਤੇ ਇਲਾਕੇ ਵਿਚ ਭਰਵਾਂ ਹੁੰਗਾਰਾ  ਮਿਲਿਆ ਤੇ ਸਾਰੇ ਬਾਜ਼ਾਰ ਪੂਰਨ ਤੌਰ ਤੇ ਬੰਦ ਰਹੇ। ਉਧਰ ਦੂਜੇ ਪਾਸੇ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਪੁਲਿਸ ਪਾਰਟੀਆਂ ਸਮੇਤ ਪੂਰੀ ਤਰ੍ਹਾਂ ਮੁਸਤੈਦ ਰਹੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੁਲਿਸ ਵੱਲੋਂ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਹਰ ਹਾਲਤ 'ਚ ਬਹਾਲ ਰੱਖੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਦਾ ਅਸਰ ਅੱਜ ਸੁਲਤਾਨਪੁਰ ਲੋਧੀ ਵਿੱਚ ਵੀ ਦੇਖਣ ਨੂੰ ਮਿਲਿਆ ਅਗਲੀ ਖ਼ਬਰ ਪੰਜਾਬ ਬੰਦ ਲੁਧਿਆਣਾ 'ਚ ਦਿਖਿਆ ਮਿਲਿਆ ਜੁਲਿਆ ਅਸਰ
Ad Position 24