15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਕਾਲ ਤਖਤ ਸਾਹਿਬ ਸਕੱਤਰੇਤ ਤੇ ਸ਼੍ਰੋਮਣੀ ਕਮੇਟੀ ਦੇ ਦਫਤਰ ਵੀ ਰਹੇ ਬੰਦ

ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਅੱਜ ਬੰਦ ਦੇ ਸੱਦੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਅਤੇ ਸ਼੍ਰੋਮਣੀ ਕਮੇਟੀ ਦੇ ਦਫਤਰ ਵੀ ਬੰਦ ਰਹੇ।

Ad Position 21
No active advertisement
ਅਜੀਤ ਡੈਸਕ 15-10-2026

     ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਅੱਜ ਬੰਦ ਦੇ ਸੱਦੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਅਤੇ ਸ਼੍ਰੋਮਣੀ ਕਮੇਟੀ ਦੇ ਦਫਤਰ ਵੀ ਬੰਦ ਰਹੇ। ਜਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ 16 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਸਮੂਹ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀ ਬੰਦ ਦੇ ਮੱਦੇਨਜ਼ਰ ਆਪ ਆਗੂਆਂ ਨੂੰ ਸਪਸ਼ਟੀਕਰਨ ਲਈ ਸੱਦੇ ਜਾਣ ਸਬੰਧੀ  ਨੀਅਤ ਤਾਰੀਖ 15 ਅਕਤੂਬਰ ਦੀ ਥਾਂ ਬਦਲ ਕੇ 16 ਅਕਤੂਬਰ ਕਰ ਦਿੱਤੀ ਗਈ ਸੀ।

Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਰਵਿਦਾਸ ਚੌਂਕ ਚ ਭੜਕੇ ਲੋਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਦਮਦਮੀ ਟਕਸਾਲ ਦੇ ਨੌਜਵਾਨਾਂ ਨੇ ਜੀ. ਟੀ. ‘ਤੇ ਖੁੱਲ੍ਹੀਆਂ ਕਾਰਾਂ ਦੀਆਂ ਏਜੰਸੀਆਂ ਕਰਵਾਈਆਂ ਬੰਦ
Ad Position 24