15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਸਨੌਰ ਬੰਦ ਕਰਵਾਇਆ

ਸਨੌਰ (ਪਟਿਆਲਾ), 15 ਅਕਤੂਬਰ (ਗੀਤਵਿੰਦਰ ਸਿੰਘ ਸੋਖਲ) - ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਸਮਰਥਨ ਵਿੱਚ ਸਨੌਰ ਸ਼ਹਿਰ ਵਿੱਚ ਵੀ ਵੱਖ-ਵੱਖ ਆਗੂਆਂ ਅਤੇ ਸਮਾਜ ਸੇਵੀਆਂ ਵੱਲੋਂ ਦੁਕਾਨਾਂ ਬੰਦ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 15-10-2026

ਸਨੌਰ (ਪਟਿਆਲਾ), 15 ਅਕਤੂਬਰ (ਗੀਤਵਿੰਦਰ ਸਿੰਘ ਸੋਖਲ) - ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਸਮਰਥਨ ਵਿੱਚ ਸਨੌਰ ਸ਼ਹਿਰ ਵਿੱਚ ਵੀ ਵੱਖ-ਵੱਖ ਆਗੂਆਂ ਅਤੇ ਸਮਾਜ ਸੇਵੀਆਂ ਵੱਲੋਂ ਦੁਕਾਨਾਂ ਬੰਦ ਕਰਵਾਈਆਂ ਗਈਆਂ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਆਪਣੇ ਸਾਥੀਆਂ ਸਮੇਤ ਸ਼ਹਿਰ ਵਿੱਚ ਪਹੁੰਚੇ। ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਮੁੱਖ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਵੀ ਆਪਣੇ ਸਾਥੀਆਂ ਨਾਲ ਬੰਦ ਦੇ ਸਮਰਥਨ ਵਿੱਚ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆ ਦੇ ਨਜ਼ਦੀਕੀ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਕੁਲਦੀਪ ਸਿੰਘ ਕਾਲਾ ਵੀ ਆਪਣੇ ਸਾਥੀਆਂ ਸਮੇਤ ਦੁਕਾਨਾਂ ਬੰਦ ਕਰਵਾਉਣ ਲਈ ਪਹੁੰਚੇ। ਸਮਾਜ ਸੇਵੀ ਪੰਮੀ ਪਟਵਾਰੀ ਅਤੇ ਹੋਰ ਲੋਕਾਂ ਨੇ ਵੀ ਇਸ ਕਾਰਵਾਈ ਵਿੱਚ ਸ਼ਮੂਲੀਅਤ ਕੀਤੀ। ਇਨ੍ਹਾਂ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸ਼ਹਿਰ ਵਿੱਚ ਖੁੱਲ੍ਹੀਆਂ ਪਈਆਂ ਦੁਕਾਨਾਂ ਨੂੰ ਬੰਦ ਕਰਵਾਇਆ ਗਿਆ। ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਵੱਖ-ਵੱਖ ਵਰਗਾਂ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਸਨੌਰ ਵਿੱਚ ਵੀ ਇਸ ਮਾਮਲੇ ਨੂੰ ਲੈ ਕੇ ਲੋਕਾਂ ਵੱਲੋਂ ਸਮਰਥਨ ਪ੍ਰਗਟਾਇਆ ਗਿਆ।

Ad Position 22
No active advertisement
ਪਿਛਲੀ ਖ਼ਬਰ ਜਥੇਬੰਦੀਆਂ ਨੇ ਬਰਨਾਲਾ ਕਚਹਿਰੀ ਚੌਂਕ ਕੀਤਾ ਪੂਰੀ ਤਰ੍ਹਾਂ ਜਾਮ ਅਗਲੀ ਖ਼ਬਰ ਬਲਾਚੌਰ ਮੁਕੰਮਲ ਬੰਦ ਰਿਹਾ
Ad Position 24