15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਿਸਾਨ ਜਥੇਬੰਦੀਆਂ ਤੇ ਪਿੰਡ ਵਾਸੀਆਂ ਨੇ ਮੁੱਖ ਮਾਰਗ ਤੇ ਧਰਨਾ ਲਗਾ ਕੇ ਕੀਤਾ ਰੋਸ ਪ੍ਰਗਟ

ਤਪਾ ਮੰਡੀ,(ਬਰਨਾਲਾ) 15 ਅਕਤੂਬਰ (ਪ੍ਰਵੀਨ ਗਰਗ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਅਤੇ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਮੈਡੀਕਲ ਸਟੋਰ ਮਾਲਕ ਵਲੋਂ ਮਾਨਸਾ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ,

Ad Position 21
No active advertisement
ਅਜੀਤ ਡੈਸਕ 15-10-2026

ਤਪਾ ਮੰਡੀ,(ਬਰਨਾਲਾ) 15 ਅਕਤੂਬਰ (ਪ੍ਰਵੀਨ ਗਰਗ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਅਤੇ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਮੈਡੀਕਲ ਸਟੋਰ ਮਾਲਕ ਵਲੋਂ ਮਾਨਸਾ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ, ਦੇ ਵਿਰੋਧ ਵਿਚ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਅੱਜ ਬੰਦ ਦੇ ਸੱਦੇ ਨੂੰ ਲੈ ਕੇ  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਰਾਜ ਇਕਾਈ ਦੇ ਪ੍ਰਧਾਨ ਸਾਧਾ ਸਿੰਘ ਔਲਖ ਦੀ ਅਗਵਾਈ ਵਿੱਚ ਜਥੇਬੰਦੀ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਇਕ ਰੋਸ ਮਾਰਚ ਕੱਢਿਆ ਗਿਆ। ਉਪਰੰਤ ਮੁੱਖ ਮਾਰਗ ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਦਰਸ਼ਨ ਕੀਤਾ। ਧਰਨੇ ਦੌਰਾਨ ਜਥੇਬੰਦੀ ਦੇ ਪ੍ਰਧਾਨ ਸਾਧਾ ਸਿੰਘ ਔਲਖ, ਮੈਂਗਲ ਸਿੰਘ, ਮਨਦੀਪ ਸਿੰਘ ਪੰਚ, ਗੱਗੀ ਬਰਾੜ, ਗੁਰਦੀਪ ਸਿੰਘ, ਗੁਰਜੰਟ ਸਿੰਘ ਪੰਚ, ਸਤਨਾਮ ਸਿੰਘ ਪੰਚ, ਹਰਜਿੰਦਰ ਸਿੰਘ ਪਾਲੀ ਆਦਿ ਨੇ ਕਿਹਾ ਕਿ ਮਾਨਸਾ ਵਿਚ ਨਸ਼ੇ ਬੰਦ ਕਰਵਾਉਣ ਵਾਲੀ ਵੱਡੀ ਲੜਾਈ ਲੜ੍ਹਦਿਆਂ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਖਾਤਰ ਸ਼ਹੀਦੀ ਪ੍ਰਾਪਤ ਕੀਤੀ ਹੈ, ਸੋ ਸਾਨੂੰ ਸਭ ਨੂੰ ਇਕ ਦਿਨ ਪਰਵਿੰਦਰ ਸਿੰਘ ਝੋਟਾ ਵਾਸਤੇ ਕੁਰਬਾਨ ਕਰ ਦੇਣਾ ਚਾਹੀਦਾ ਹੈ।ਧਰਨੇ ਦੌਰਾਨ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਿਹਾ ਸੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਾ ਸੀ।ਨਸ਼ਿਆਂ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਖ਼ਤਰੇ ਵਿਚ ਪੈ ਰਿਹਾ, ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਸਮੇਂ ਦੀ ਮੁੱਖ ਲੋੜ ਹੈ।ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਅਤੇ ਸਮਾਜ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਝੋਟਾ ਕਤਲ ਮਾਮਲਾ: ਪੰਜਾਬ ਬੰਦ ਦੇ ਸੱਦੇ ਨੂੰ ਫਗਵਾੜਾ ’ਚ ਭਰਵਾਂ ਹੁੰਗਾਰਾ ਅਗਲੀ ਖ਼ਬਰ ਫਤਿਹਗੜ੍ਹ ਚੂੜੀਆਂ ਦੇ ਮਜੀਠਾ ਚੌਂਕ ਵਿਖੇ ਵੱਖ ਵੱਖ ਕਿਸਾਨ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਲਗਾਇਆ ਧਰਨਾ
Ad Position 24