15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਲਹਿਰਾਗਾਗਾ ਮੁਕੰਮਲ ਬੰਦ

ਲਹਿਰਾਗਾਗਾ, 15 ਅਕਤੂਬਰ (ਅਸ਼ੋਕ ਗਰਗ)- ਨਸ਼ਿਆਂ ਵਿਰੁੱਧ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ ਲਹਿਰਾਗਾਗਾ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਵੱਖ-ਵੱਖ ਭਰਾਤਰੀ ਜਥੇਬੰਦੀਆਂ ਅਤੇ ਸਮਾਜਿਕ ਤੇ ਧਾਰਮਿਕ ਆਗੂਆਂ ਦੇ ਸਹਿਯੋਗ ਨਾਲ ਜਾਖਲ-ਸੁਨਾਮ ਮੁੱਖ ਮਾਰਗ ’ਤੇ ਨਹਿਰ ਦੇ ਪੁਲ ਕੋਲ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-10-2026

ਲਹਿਰਾਗਾਗਾ, 15 ਅਕਤੂਬਰ (ਅਸ਼ੋਕ ਗਰਗ)- ਨਸ਼ਿਆਂ ਵਿਰੁੱਧ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ ਲਹਿਰਾਗਾਗਾ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਵੱਖ-ਵੱਖ ਭਰਾਤਰੀ ਜਥੇਬੰਦੀਆਂ ਅਤੇ ਸਮਾਜਿਕ ਤੇ ਧਾਰਮਿਕ ਆਗੂਆਂ ਦੇ ਸਹਿਯੋਗ ਨਾਲ ਜਾਖਲ-ਸੁਨਾਮ ਮੁੱਖ ਮਾਰਗ ’ਤੇ ਨਹਿਰ ਦੇ ਪੁਲ ਕੋਲ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ। ਇਹ ਜਾਮ ਸਵੇਰ ਤੋਂ ਸ਼ਾਮ ਤੱਕ ਜਾਰੀ ਰਿਹਾ।ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਸ਼ਹਿਰ ਅੰਦਰਲੇ ਗੈਰ-ਸਰਕਾਰੀ ਵਿਦਿਅਕ ਅਦਾਰੇ ਵੀ ਬੰਦ ਰਹੇ। ਮੁੱਖ ਮਾਰਗ ’ਤੇ ਧਰਨਾ ਲੱਗਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜਨਰਲ ਸਕੱਤਰ ਰਾਮਪਾਲ ਸਿੰਘ ਜਲੂਰ, ਮੀਤ ਪ੍ਰਧਾਨ ਮਨਜਿੰਦਰ ਸਿੰਘ ਲਦਾਲ, ਬਿੰਦਰ ਸਿੰਘ ਲਹਿਲ ਕਲਾਂ, ਪ੍ਰੈੱਸ ਸਕੱਤਰ ਜਤਿੰਦਰ ਸਿੰਘ ਜਲੂਰ, ਜਥੇਦਾਰ ਪ੍ਰਗਟ ਸਿੰਘ ਗਾਗਾ, ਕਾਂਗਰਸੀ ਆਗੂ ਰਣਧੀਰ ਸਿੰਘ ਖਾਈ, ਗੁਰੀ ਚਹਿਲ, ਭਾਰਤੀ ਕਿਸਾਨ ਯੂਨੀਅਨ ਮਲਵਈ ਦੇ ਹਰਜਿੰਦਰ ਸਿੰਘ ਨੰਗਲਾ, ਸਾਬਕਾ ਸਰਪੰਚ ਅਜੈਬ ਸਿੰਘ ਲਦਾਲ, ਭੋਲਾ ਸਿੰਘ ਲਹਿਲ ਕਲਾਂ, ਰਣਵੀਰ ਸਿੰਘ ਦਹੇਲਾ ਅਤੇ ਕੁਲਦੀਪ ਸਿੰਘ ਨੇ ਸੰਬੋਧਨ ਕੀਤਾ।ਆਗੂਆਂ ਨੇ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਯਤਨ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਅਲਾਮਤ ਤੋਂ ਬਚਾਉਣ ਲਈ ਠੋਸ ਕਦਮ ਚੁੱਕਣੇ ਜ਼ਰੂਰੀ ਹਨ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਡੇਹਲੋਂ ਸਮੇਤ ਇਲਾਕੇ ਅੰਦਰ ਬੰਦ ਨੂੰ ਪੂਰਨ ਸਮਰਥਨ ਅਗਲੀ ਖ਼ਬਰ ਪੁਲਿਸ ਨੇ ਖੁੱਲ੍ਹਵਾਇਆ ਬੰਦ ਜਗਰਾਉੰ -ਰਾਏਕੋਟ ਰੋਡ
Ad Position 24