15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਝੋਟਾ ਕਤਲ ਮਾਮਲੇ ’ਚ ਬੰਦ ਦੇ ਸੱਦੇ ਦਾ ਬਠਿੰਡਾ ’ਚ ਅਸਰ, ਮੁੱਖ ਬਾਜ਼ਾਰ ਰਹੇ ਬੰਦ

ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਦਿੱਤੇ ਬੰਦ ਦੇ ਸੱਦੇ ਦਾ ਅਸਰ ਅੱਜ ਬਠਿੰਡਾ ਸ਼ਹਿਰ ਵਿੱਚ ਦੇਖਣ ਨੂੰ ਮਿਲਿਆ। ਸ਼ਹਿਰ ਦੇ ਵੱਡੀ ਗਿਣਤੀ ਮੁੱਖ ਬਾਜ਼ਾਰ ਬੰਦ ਰਹੇ

Ad Position 21
No active advertisement
ਅਜੀਤ ਡੈਸਕ 15-10-2026

ਬਠਿੰਡਾ, 15 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਦਿੱਤੇ ਬੰਦ ਦੇ ਸੱਦੇ ਦਾ ਅਸਰ ਅੱਜ ਬਠਿੰਡਾ ਸ਼ਹਿਰ ਵਿੱਚ ਦੇਖਣ ਨੂੰ ਮਿਲਿਆ। ਸ਼ਹਿਰ ਦੇ ਵੱਡੀ ਗਿਣਤੀ ਮੁੱਖ ਬਾਜ਼ਾਰ ਬੰਦ ਰਹੇ, ਜਦਕਿ ਆਮ ਜਨਜੀਵਨ ਪੂਰੀ ਤਰ੍ਹਾਂ ਠੱਪ ਨਹੀਂ ਹੋਇਆ। ਬੰਦ ਦੌਰਾਨ ਕੁਝ ਨਿਹੰਗ ਸਿੰਘਾਂ ਵੱਲੋਂ ਬੱਸ ਅੱਡੇ ਦੇ ਅੱਗੇ ਜਾਮ ਲਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਦੂਜੇ ਪਾਸੇ, ਸ਼ਹਿਰ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ।ਲੋਕ ਆਪਣੇ ਦੋਪਹੀਆ ਅਤੇ ਚੌਪਹੀਆ ਵਾਹਨਾਂ ’ਤੇ ਰੋਜ਼ਾਨਾ ਦੇ ਕੰਮਾਂ-ਕਾਰਾਂ ਅਤੇ ਹੋਰ ਰੁਝੇਵਿਆਂ ਲਈ ਆਉਂਦੇ-ਜਾਂਦੇ ਦਿਖਾਈ ਦਿੱਤੇ।ਹਾਲਾਂਕਿ, ਬੰਦ ਦੇ ਅਸਰ ਕਾਰਨ ਮੁੱਖ ਬੱਸ ਅੱਡੇ ’ਤੇ ਸਵਾਰੀਆਂ ਦੀ ਗਿਣਤੀ ਵੀ ਕਾਫ਼ੀ ਘੱਟ ਰਹੀ ਅਤੇ ਬੱਸ ਅੱਡਾ ਲਗਭਗ ਖਾਲੀ ਨਜ਼ਰ ਆਇਆ।

Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਅਗਲੀ ਖ਼ਬਰ ‘ਪਰਵਿੰਦਰ ਸਿੰਘ ਝੋਟੇ’ ਦੇ ਕਤਲ ਰੋਸ ਵਜੋਂ ਲੋਹੀਆਂ ਮੁਕੰਮਲ ਬੰਦ
Ad Position 24