15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਭੜਕੇ ਇਨਸਾਫ਼ ਪਸੰਦ ਲੋਕਾਂ ਵਲੋਂ ਰੋਸ ਪ੍ਰਦਰਸ਼ਨ 

ਸੁਨਾਮ ਊਧਮ ਸਿੰਘ ਵਾਲਾ, 15 ਅਕਤੂਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਮਾਨਸਾ ਸ਼ਹਿਰ ਦੇ ਨਸ਼ਿਆਂ ਖ਼ਿਲਾਫ਼ ਲੜਾਈ...

Ad Position 21
No active advertisement
ਅਜੀਤ ਡੈਸਕ 15-10-2026

ਸੁਨਾਮ ਊਧਮ ਸਿੰਘ ਵਾਲਾ, 15 ਅਕਤੂਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਮਾਨਸਾ ਸ਼ਹਿਰ ਦੇ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਹੇ ਸੋਸ਼ਲ ਵਰਕਰ ਅਤੇ ਨਸ਼ਾ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਭੜਕੇ ਇਲਾਕੇ ਦੇ ਇਨਸਾਫ਼ ਪਸੰਦ ਲੋਕਾਂ ਵਲੋਂ ਸਥਾਨਕ ਮਾਤਾ ਮੋਦੀ ਚੌਂਕ ਵਿਖੇ ਡਾਕਟਰ ਅਮਰੀਕ ਸਿੰਘ ਅਮਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਅਤੇ ਨਸ਼ਿਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਸਮੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਦੇ ਅਸਤੀਫ਼ੇ ਸਮੇਤ ਨਸ਼ਾ ਤਸਕਰਾਂ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਦਿਆਂ ਕਿਹਾ ਪਰਵਿੰਦਰ ਸਿੰਘ ਝੋਟਾ ਨੇ ਪਿਛਲੇ ਲੰਮੇ ਸਮੇ ਤੋਂ ਨੌਜਵਾਨੀ ਨੂੰ ਬਚਾਉਣ ਲਈ ਮੁਹਿੰਮ ਵਿੱਢੀ ਹੋਈ ਸੀ ਅਤੇ ਨਸ਼ਿਆਂ ਖ਼ਿਲਾਫ਼ ਬੇਝਿਜਕ ਹੋਕੇ ਲੜਾਈ ਲੜ ਰਿਹਾ ਸੀ, ਪਰ ਨਸ਼ਾ ਕਾਰੋਬਾਰੀਆਂ ਦੇ ਨਾਲ ਹੀ ਕੁਝ ਪੁਲਿਸ ਅਧਿਕਾਰੀ ਵੀ ਪਰਵਿੰਦਰ ਸਿੰਘ ਝੋਟਾ ਦੀ ਮੁਹਿੰਮ ਤੋਂ ਔਖੇ ਸਨ। ਇਸ ਨੂੰ ਲੈਕੇ ਪਰਵਿੰਦਰ ਸਿੰਘ ਝੋਟਾ ਨੂੰ ਜਾਣ ਬੁੱਝਕੇ ਮਰਵਾਇਆ ਗਿਆ ਹੈ, ਪਰ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਨਹੀ ਮਿਲਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸ਼ਹੀਦ ਲਾਂਸ Naik Pratap Singh ਨੂੰ ਆਖ਼ਰੀ ਸਲਾਮ
Ad Position 24