ਚੰਡੀਗੜ੍ਹ, 15 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਅਹਿਮ ਮੀਟਿੰਗ ਹੋਈ... ਪੰਜਾਬ ਨੂੰ ਨਿਰਵਿਘਨ ਬਿਜਲੀ ਅਤੇ ਕੋਲੇ ਦੀ ਸਪਲਾਈ ਦੇ ਮੁੱਦਿਆਂ 'ਤੇ ਸਾਰਥਕ ਚਰਚਾ ਕੀਤੀ...
ਅਸੀਂ ਕੇਂਦਰ ਨੂੰ ਦੱਸਿਆ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਲਈ 180 ਲੱਖ ਮੀਟ੍ਰਿਕ ਟਨ ਚੌਲ ਪੈਦਾ ਕਰਕੇ ਦਿੰਦਾ ਹੈ, ਜਿਸ ਲਈ ਸਾਨੂੰ ਨਿਰਵਿਘਨ ਬਿਜਲੀ ਚਾਹੀਦੀ ਹੈ... ਖੁਸ਼ੀ ਹੈ ਕਿ ਮੰਤਰੀ ਸਾਹਿਬ ਨੇ ਸਾਡੀਆਂ ਲਗਭਗ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ... ਅਸੀਂ ਵੀ ਵਿਸ਼ਵਾਸ ਦਿਵਾਇਆ ਹੈ ਕਿ ਪੰਜਾਬ ਹਮੇਸ਼ਾ ਦੇਸ਼ ਦੇ ਅੰਨ ਭੰਡਾਰ 'ਚ ਆਪਣਾ ਵੱਡਾ ਯੋਗਦਾਨ ਪਾਉਂਦਾ ਰਹੇਗਾ...
ਇਨਕਲਾਬ ਜ਼ਿੰਦਾਬਾਦ!