15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਕਤਲ ਦੇ ਰੋਸ ਵਜੋਂ ਕਾਂਗਰਸ ਨੇ ਕੱਢਿਆ ਕੈਂਡਲ ਮਾਰਚ

ਬਲਾਚੌਰ (ਨਵਾਂਸ਼ਹਿਰ), 15 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਨਸ਼ਿਆਂ ਦੀ ਦਲ ਦਲ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕਁਢਣ ਅਤੇ ਨਸ਼ੇ ਦੇ...

Ad Position 21
No active advertisement
ਅਜੀਤ ਡੈਸਕ 15-10-2026

ਬਲਾਚੌਰ (ਨਵਾਂਸ਼ਹਿਰ), 15 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਨਸ਼ਿਆਂ ਦੀ ਦਲ ਦਲ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕਁਢਣ ਅਤੇ ਨਸ਼ੇ ਦੇ ਸੌਦਾਗਰਾਂ ਦਾ ਚਿਹਰਾ ਬੇਨਕਾਬ ਕਰਨ ਦਾ ਸਾਹਸ ਰੱਖਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਕਤਲ ਦੇ ਰੋਸ ਵਜੋਂ  ਕਾਂਗਰਸ ਕਮੇਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਅੱਜ ਬਲਾਚੌਰ ਦੇ ਮੁੱਖ ਚੌਂਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸਦੀ ਅਗਵਾਈ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਬਲਾਚੌਰ ਦੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕੀਤੀ। ਇਸ ਦੌਰਾਨ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਕੈਡਲ ਮਾਰਚ ਵੀ ਕੱਢਿਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰਾਂ ਫੇਲ ਹੋ ਗਈ ਹੈ ਅਤੇ ਇਸ ਹੱਤਿਆ ਕਾਂਡ ਕਾਰਨ ਪੰਜਾਬ ਦੇ ਹੀ ਨਹੀਂ ਦੇਸ਼ ਵਿਦੇਸ਼ ਵਿਚ ਵਸਦੇ ਪੰਜਾਬੀਆਂ ਵਿਚ ਆਪ ਸਰਕਾਰ ਪ੍ਰਤੀ ਭਾਰੀ ਰੋਹ ਪਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਆਪਣੀ ਜਿੰਮੇਵਾਰੀ ਸਮਝਦੇ ਹੋਏ ਤੁਰੰਤ ਅਸਤੀਫਾ ਦੇਣ। 

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਚੋਣ ਕਮਿਸ਼ਨ ਵਲੋਂ 17 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੋਟਰ ਸੂਚੀਆਂ ਦੀ 'ਵਿਸ਼ੇਸ਼ ਸੰਖੇਪ ਸੋਧ' ਕਰਵਾਉਣ ਦੇ ਨਿਰ...
Ad Position 24