15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਕਾਂਗਰਸੀਆਂ ਵਲੋਂ ਮੋਮਬੱਤੀ ਮਾਰਚ

ਅਜਨਾਲਾ (ਅੰਮ੍ਰਿਤਸਰ), 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਮਾਨਸਾ ਵਿਖੇ ਦਿਨ-ਦਿਹਾੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਦੇ ਰੋਸ ਵਜੋਂ ਅਤੇ ਪੀੜਤ...

Ad Position 21
No active advertisement
ਅਜੀਤ ਡੈਸਕ 15-10-2026

ਅਜਨਾਲਾ (ਅੰਮ੍ਰਿਤਸਰ), 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਮਾਨਸਾ ਵਿਖੇ ਦਿਨ-ਦਿਹਾੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਦੇ ਰੋਸ ਵਜੋਂ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀ ਕਾਰਕੁਨਾਂ ਵਲੋਂ ਅਜਨਾਲਾ ਸ਼ਹਿਰ ਵਿਚ ਦੇਰ ਸ਼ਾਮ ਮੋਮਬੱਤੀ ਮਾਰਚ ਕੱਢਿਆ ਗਿਆ।
ਇਸ ਦੌਰਾਨ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਸ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਈ ਗਈ। ਮੋਮਬੱਤੀ ਮਾਰਚ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪ੍ਰਤਾਪ ਸਿੰਘ ਅਜਨਾਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਨੂੰ ਸਿਰਫ਼ ਐਲਾਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਵਿਰੁੱਧ ਬਿਨਾਂ ਕਿਸੇ ਸਿਆਸੀ ਦਬਾਅ ਦੇ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਮਾਜ ਅਤੇ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਨਿਆਂ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ।

Ad Position 22
No active advertisement
ਪਿਛਲੀ ਖ਼ਬਰ ਕਨਾਟ ਪਲੇਸ ਅਤੇ ਆਸ-ਪਾਸ ਦੇ ਇਲਾਕਿਆਂ ਚ 'ਪਾਬੰਦੀਆਂ ਲਾਗੂ ਹਨ - ਸੀ.ਜੇ.ਪੀ. ਦੇ ਕੱਲ੍ਹ ਸ਼ਾਮ 'ਤਿਰੰਗਾ ਯਾਤਰਾ' ਦੇ ਐਲਾਨ... ਅਗਲੀ ਖ਼ਬਰ ਦਿੱਲੀ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਵਲੋਂ ਬੈਂਕਾਕ ਤੋਂ ਆਇਆ 150 ਕਰੋੜ ਦਾ ਨਸ਼ੀਲਾ ਪਦਾਰਥ ਬਰਾਮਦ
Ad Position 24