16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਪੁੱਜੇ ਗਿਆਨੀ ਗੜਗੱਜ

ਮਾਨਸਾ, 16 ਅਕਤੂਬਰ- ਬੀਤੇ ਦਿਨੀਂ ਮਾਨਸਾ ਵਿਖੇ ਪੰਜਾਬ ਅੰਦਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਦੇ ਕਤਲ ਦੀ ਘਟਨਾ ਉਪਰੰਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪੀੜਤ ਪਰਿਵਾਰ ਨੂੰ ਮਿਲਣ ਮਾਨਸਾ ਪਹੁੰਚੇ..

Ad Position 21
No active advertisement
ਅਜੀਤ ਡੈਸਕ 16-10-2026

ਮਾਨਸਾ, 16 ਅਕਤੂਬਰ- ਬੀਤੇ ਦਿਨੀਂ ਮਾਨਸਾ ਵਿਖੇ ਪੰਜਾਬ ਅੰਦਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਦੇ ਕਤਲ ਦੀ ਘਟਨਾ ਉਪਰੰਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪੀੜਤ ਪਰਿਵਾਰ ਨੂੰ ਮਿਲਣ ਮਾਨਸਾ ਪਹੁੰਚੇ ਅਤੇ ਉਨ੍ਹਾਂ ਨਾਲ ਸੰਵੇਦਨਾ ਪ੍ਰਗਟ ਕੀਤੀ। ਇਸ ਮੌਕੇ ਜਥੇਦਾਰ ਗੜਗੱਜ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਵੀ ਮੌਜੂਦ ਰਹੇ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਰਵਿੰਦਰ ਸਿੰਘ ਦੇ ਨਮਿਤ ਅਰਦਾਸ ਕੀਤੀ, ਜਿਸ ਵਿੱਚ ਉਨ੍ਹਾਂ ਦੇ ਪਰਿਵਾਰ ਤੇ ਹਾਜ਼ਰ ਸੰਗਤ ਨੇ ਸ਼ਮੂਲੀਅਤ ਕੀਤੀ। ਜਥੇਦਾਰ ਗੜਗੱਜ ਨੇ ਪਰਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇ ਕੇ ਸਨਮਾਨ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਕੌਮ ਦਾ ਸ਼ਹੀਦ ਹੈ, ਜਿਸ ਕੋਲ ਜਿਉਣ ਦਾ ਰਸਤਾ ਸੀ ਪਰ ਉਸ ਨੇ ਫਿਰ ਵੀ ਲੋਕਾਂ ਤੇ ਨੌਜਵਾਨਾਂ ਲਈ ਸੰਘਰਸ਼ ਕਰਦਿਆਂ ਸ਼ਹਾਦਤ ਦਾ ਰਾਹ ਚੁਣਿਆ।

Ad Position 22
No active advertisement
ਪਿਛਲੀ ਖ਼ਬਰ ਭਾਰੀ ਗੜ੍ਹੇਮਾਰੀ ਨਾਲ ਕਿਸਾਨਾਂ ਦੀ 70 ਕਿਲ੍ਹੇ ਦੇ ਕਰੀਬ ਝੋਨੇ ਦੀ ਫ਼ਸਲ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ
Ad Position 24