ਨਵੀਂ ਦਿੱਲੀ, 16 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਪੰਜਾਬ ਅੱਜ ਨਸ਼ੇ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਸਰਕਾਰ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਹੈ ਕਿ ਆਖ਼ਰ ਪੰਜਾਬ ਦੀ ਜਨਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ?
ਦਿੜਬਾ ਵਿਚ ਇਕ ਪਿਤਾ ਦਾ ਦਬਾਅ ਵਿਚ ਜ਼ਹਿਰ ਖਾ ਲੈਣਾ ਅਤੇ ਮਾਨਸਾ ਵਿਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਹਾੜੇ ਹੱਤਿਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਰਵਿੰਦਰ ਦੇ ਪਿਤਾ ਨੇ 'ਆਪ' ਸਰਕਾਰ ਅਤੇ ਉਨ੍ਹਾਂ ਦੇ ਵਿਧਾਇਕ 'ਤੇ ਗੰਭੀਰ ਦੋਸ਼ ਲਗਾਏ ਹਨ। ਗ੍ਰਹਿ ਮੰਤਰਾਲਾ ਵੀ ਇਨ੍ਹਾਂ ਦੋਵਾਂ ਘਟਨਾਵਾਂ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।
ਪੰਜਾਬ ਵਿਚ ਨਸ਼ੇ ਦਾ ਕਾਰੋਬਾਰ ਦਿਨੋਂ-ਦਿਨ ਵੱਧ ਰਿਹਾ ਹੈ, ਸੰਗਠਿਤ ਅਪਰਾਧ ਦਾ ਖ਼ਤਰਾ ਵੱਧ ਰਿਹਾ ਹੈ ਅਤੇ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਹੋ ਰਹੇ ਹਨ।
ਭਗਵੰਤ ਮਾਨ ਜੀ, ਪੰਜਾਬ ਦੀ ਜਨਤਾ ਨੂੰ ਪ੍ਰਚਾਰ ਨਹੀਂ, ਜਵਾਬ, ਐਲਾਨ ਨਹੀਂ, ਨਤੀਜੇ, ਨਸ਼ੇ ਦੇ ਨੈੱਟਵਰਕ 'ਤੇ ਨਿਰਣਾਇਕ ਪ੍ਰਹਾਰ ਅਤੇ ਅਪਰਾਧੀਆਂ ਨੂੰ ਮਿਲਣ ਵਾਲੀ ਕਿਸੇ ਵੀ ਰਾਜਨੀਤਕ ਸਰਪ੍ਰਸਤੀ ਦੀ ਨਿਰਪੱਖ ਜਾਂਚ ਚਾਹੀਦੀ ਹੈ।
ਮੈਂ ਅੱਜ ਪੰਜਾਬ ਦੀ ਜਨਤਾ ਦੇ ਸਾਹਮਣੇ ਆਪਣਾ ਸੰਕਲਪ ਦੁਹਰਾਉਂਦਾ ਹਾਂ ਕਿ ਪੰਜਾਬ ਵਿਚ ਸਾਡੀ ਸਰਕਾਰ ਬਣਨ 'ਤੇ ਅਸੀਂ ਨਸ਼ਾਮੁਕਤ, ਗੈਂਗਸਟਰਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਾਂਗੇ।
ਸਾਡਾ ਟੀਚਾ ਸਪੱਸ਼ਟ ਹੈ ਕਿ ਨਸ਼ੇ ਦੇ ਕਾਰੋਬਾਰ 'ਤੇ ਪ੍ਰਹਾਰ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ, ਅਪਰਾਧੀਆਂ 'ਤੇ ਸਖ਼ਤ ਕਾਰਵਾਈ ਅਤੇ ਕਾਨੂੰਨ ਦਾ ਅਜਿਹਾ ਰਾਜ, ਜਿਸ ਵਿਚ ਕੋਈ ਵੀ ਨਾਗਰਿਕ ਡਰ ਦੇ ਸਾਏ ਵਿਚ ਜਿਊਣ ਲਈ ਮਜਬੂਰ ਨਾ ਹੋਵੇ।