16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਨੇ ਜਥੇਦਾਰ ਗੜਗੱਜ ਨੂੰ ਦਿੱਤਾ ਸਪੱਸ਼ਟੀਕਰਨ

ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਬੀਤੇ ਦਿਨੀਂ ਕੀਤੀ ਗਈ ਕਥਿਤ ਇਤਰਾਜ਼ਯੋਗ ਬਿਆਨਬਾਜੀ ਦੇ ਸੰਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮੁੜ ਤਲਬ ਕੀਤੇ ਗਏ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਅਤੇ ਆਗੂਆਂ ਵਲੋਂ ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਨਾਲ ਮੁਲਾਕਾਤ ਕਰਕੇ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 16-10-2026

ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਬੀਤੇ ਦਿਨੀਂ ਕੀਤੀ ਗਈ ਕਥਿਤ ਇਤਰਾਜ਼ਯੋਗ ਬਿਆਨਬਾਜੀ ਦੇ ਸੰਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮੁੜ ਤਲਬ ਕੀਤੇ ਗਏ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਅਤੇ ਆਗੂਆਂ ਵਲੋਂ ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਨਾਲ ਮੁਲਾਕਾਤ ਕਰਕੇ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ। ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਪੁੱਜੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿਚ ਡਾ. ਇੰਦਰਬੀਰ ਸਿੰਘ ਨਿੱਝਰ, ਕੁਲਦੀਪ ਸਿੰਘ ਧਾਲੀਵਾਲ, ਗੁਰਦੀਪ ਸਿੰਘ ਡੇਰਾ ਬਾਬਾ ਨਾਨਕ, ਬਲਜਿੰਦਰ ਕੌਰ, ਸਰਵਣ ਸਿੰਘ ਧੁੰਨ, ਬੀਬੀ ਜੀਵਨਜੋਤ ਕੌਰ, ਮਨਜਿੰਦਰ ਸਿੰਘ ਲਾਲਪੁਰਾ, ਜਸਵੀਰ ਸਿੰਘ, ਕਰਮਬੀਰ ਸਿੰਘ, ਕੁਲਵੰਤ ਸਿੰਘ, ਬੀਬੀ ਸੋਨੀਆ ਮਾਨ, ਗੁਰਇਕਬਾਲ ਸਿੰਘ ਮਾਹਲ ਅਤੇ ਜੋਬਨ ਸਿੰਘ ਆਦਿ ਸ਼ਾਮਿਲ ਹਨ। ਆਪ ਦੇ ਦੋ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਦਲਬੀਰ ਸਿੰਘ ਟੌਂਗ ਕਿਸੇ ਰੁਝੇਵੇਂ ਕਾਰਨ ਅੱਜ ਸਪਸ਼ੱਟੀਕਰਨ ਦੇਣ ਲਈ ਨਿੱਜੀ ਤੌਰ ’ਤੇ ਨਹੀਂ ਪਹੁੰਚ ਸਕੇ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ਼ਾਮ 4:30 ਵਜੇ ਮੀਡੀਆ ਨਾਲ ਕਰਨਗੇ ਗੱਲਬਾਤ ਅਗਲੀ ਖ਼ਬਰ ‌ਮਾਨਸਾ ’ਚ ਜੋ ਕੁਝ ਹੋਇਆ, ਬੇਹੱਦ ਮੰਦਭਾਗਾ- ਮੁੱਖ ਮੰਤਰੀ ਮਾਨ
Ad Position 24