16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸੀ.ਬੀ.ਆਈ. ਪੁੱਛਗਿੱਛ ਤੋਂ ਬਾਅਦ ਬਾਹਰ ਆਏ ਰਾਜਬੀਰ ਘੁੰਮਣ, 6 ਘੰਟੇ ਚੱਲੀ ਪੁੱਛਗਿੱਛ

ਚੰਡੀਗੜ੍ਹ, 16 ਅਕਤੂਬਰ (ਕਪਿਲ ਵਧਵਾ)- ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਕੋਲੋਂ ਸੀ.ਬੀ.ਆਈ. ਵਲੋਂ ਕਰੀਬ...

Ad Position 21
No active advertisement
ਅਜੀਤ ਡੈਸਕ 16-10-2026

ਚੰਡੀਗੜ੍ਹ, 16 ਅਕਤੂਬਰ (ਕਪਿਲ ਵਧਵਾ)- ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਕੋਲੋਂ ਸੀ.ਬੀ.ਆਈ. ਵਲੋਂ ਕਰੀਬ 6 ਘੰਟੇ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਬਾਹਰ ਆਏ ਘੁੰਮਣ ਨੇ ਦੱਸਿਆ ਕਿ ਉਨ੍ਹਾਂ ਨੇ ਜਾਂਚ ਏਜੰਸੀ ਦੇ 40 ਸਵਾਲਾਂ ਦੇ ਜਵਾਬ ਦਿੱਤੇ ਹਨ ਅਤੇ ਉਨ੍ਹਾਂ ਨੂੰ ਸੋਮਵਾਰ ਦੁਪਹਿਰ 2 ਵਜੇ ਮੁੜ ਪੇਸ਼ ਹੋਣ ਲਈ ਕਿਹਾ ਗਿਆ ਹੈ। ਘੁੰਮਣ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜਾਂਚ ਏਜੰਸੀ ਜਦੋਂ ਵੀ ਉਨ੍ਹਾਂ ਨੂੰ ਬੁਲਾਏਗੀ, ਉਹ ਪੇਸ਼ ਹੋਣ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਉਹ ਆਹਮੋ-ਸਾਹਮਣੇ ਬੈਠ ਕੇ ਸਵਾਲਾਂ ਦੇ ਜਵਾਬ ਦੇਣ ਲਈ ਵੀ ਤਿਆਰ ਹਨ ਅਤੇ ਉਮੀਦ ਕਰਦੇ ਹਨ ਕਿ ਜਾਂਚ ਤੋਂ ਬਾਅਦ ਉਹ ਬੇਦੋਸ਼ ਸਾਬਿਤ ਹੋ ਕੇ ਬਾਹਰ ਆਉਣਗੇ। ਉਨ੍ਹਾਂ ਦੋਸ਼ ਲਾਇਆ ਕਿ ਇਸ ਪੂਰੇ ਮਾਮਲੇ ਦਾ ਮੁੱਖ ਮਕਸਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨਾ ਹੈ ਅਤੇ ਇਹ ਪੂਰੀ ਤਰ੍ਹਾਂ ਸਿਆਸੀ ਪ੍ਰਚਾਰ ਹੈ। ਘੁੰਮਣ ਨੇ ਜਾਂਚ ਨਾਲ ਸਬੰਧਤ ਫਾਈਲ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਵਿਚ ਸਿਰਫ਼ ਡਰਾਮੇਬਾਜ਼ੀ ਹੈ।

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਉਡਾਣਾਂ ਲਈ ਹਵਾਈ ਮੰਤਰੀ ਕੋਲ ਮੁੱਦਾ ਉਠਾਵਾਂਗਾ- ਡਾ. ਅਮਰ ਸਿੰਘ ਅਗਲੀ ਖ਼ਬਰ 28 ਸਾਲ ਬਾਅਦ ਮੁੜ ਛਾਈ ਕਾਜੋਲ ਦੀ ‘ਅੰਜਲੀ’, ਲਾਲ ਜੈਕਟ ਤੇ ਛੋਟੇ ਵਾਲਾਂ ਵਾਲੇ ਅੰਦਾਜ਼ ਨੇ ਤਾਜ਼ਾ ਕੀਤੀਆਂ ਪੁਰਾਣੀਆਂ ਯਾ...
Ad Position 24