16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕਾਰ-ਮੋਟਰਸਾਈਕਲ ਦੀ ਆਪਸੀ ਟੱਕਰ ਵਿਚ ਦੋ ਦੀ ਮੌਤ

ਬਰਨਾਲਾ, 16 ਅਕਤੂਬਰ (ਨਰਿੰਦਰ ਅਰੋੜਾ/ਗੁਰਜੀਤ ਸਿੰਘ ਖੁੱਡੀ)- ਬਰਨਾਲਾ-ਬਠਿੰਡਾ ਰੋਡ 'ਤੇ ਸਥਿਤ ਹੰਡਿਆਇਆ...

Ad Position 21
No active advertisement
ਅਜੀਤ ਡੈਸਕ 16-10-2026

ਬਰਨਾਲਾ, 16 ਅਕਤੂਬਰ (ਨਰਿੰਦਰ ਅਰੋੜਾ/ਗੁਰਜੀਤ ਸਿੰਘ ਖੁੱਡੀ)- ਬਰਨਾਲਾ-ਬਠਿੰਡਾ ਰੋਡ 'ਤੇ ਸਥਿਤ ਹੰਡਿਆਇਆ ਆਊਟਲੈਟ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ ਰਾਤ 8 ਵਜੇ ਈ.ਟੀ.ਓਸ. ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਮੋਟਰਸਾਈਕਲ ਅਮਨਦੀਪ ਸਿੰਘ ਚਲਾ ਰਿਹਾ ਸੀ ਅਤੇ ਕਾਰ ਵਿਚ ਦਰਬਾਰਾ ਸਿੰਘ, ਗੋਲੂ ਅਤੇ ਰਜਵੀਰ ਸਵਾਰ ਸਨ।

ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਚਾਲਕ ਅਮਨਦੀਪ ਸਿੰਘ ਅਤੇ ਕਾਰ ਚਾਲਕ ਦਰਬਾਰਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਆਸ ਪਾਸ ਦੀ ਲੋਕਾਂ ਵਲੋਂ ਇਕੱਠੇ ਹੋ ਕੇ ਦੋਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਦੀ ਐਮਰਜੈਂਸੀ ਵਿਚ ਲਿਆਂਦਾ ਗਿਆ, ਜਿੱਥੇ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਸੌਰਵ ਬੋਹਰਾ ਵਲੋਂ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਕਾਰ ਵਿਚ ਸਵਾਰ ਗੋਲੂ ਅਤੇ ਰਾਜਵੀਰ ਦੋਵੇਂ ਠੀਕ ਹਨ।

ਇਸ ਸਬੰਧੀ ਗੱਲਬਾਤ ਕਰਦਿਆਂ ਡਾ. ਸੌਰਵ ਬੋਹਰਾ ਨੇ ਦੱਸਿਆ ਕਿ ਸਾਡੇ ਕੋਲ ਸੜਕ ਹਾਦਸੇ ਦਾ ਕੇਸ ਆਇਆ ਸੀ, ਜਿਸ ਵਿਚ ਦਰਬਾਰਾ ਸਿੰਘ ਅਤੇ ਅਮਨਦੀਪ ਸਿੰਘ ਦੋਹਾਂ ਦੀ ਮੌਤ ਹੋ ਚੁੱਕੀ ਸੀ। ਦੋਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਖੇ ਰੱਖਵਾ ਦਿੱਤੀਆਂ ਗਈਆਂ ਹਨ ਅਤੇ ਪੁਲਿਸ ਨੂੰ ਸੂਚਨਾ ਭੇਜ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ’ਚ ਦਾਖਲ, ਛਾਤੀ ’ਚ ਇਨਫੈਕਸ਼ਨ ਦੀ ਸ਼ਿਕਾਇਤ ਅਗਲੀ ਖ਼ਬਰ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਜ਼ਿੰਬਾਬਵੇ ਨੂੰ ਚਾਰ ਵਿਕਟਾਂ ਨਾਲ ਹਰਾਇਆ
Ad Position 24