16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕੇਂਦਰੀ ਗ੍ਰਹਿ ਮੰਤਰਾਲੇ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਲਿਆ ਸਖ਼ਤ ਨੋਟਿਸ

ਦਿੱਲੀ, 16 ਅਕਤੂਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ....

Ad Position 21
No active advertisement
ਅਜੀਤ ਡੈਸਕ 16-10-2026

ਦਿੱਲੀ, 16 ਅਕਤੂਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਇਸ ਘਟਨਾ ਤੋਂ ਬਾਅਦ ਮਾਮਲਾ ਕੌਮੀ ਪੱਧਰ ’ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ। ਉੱਧਰ, ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿਆਸੀ ਦੋਸ਼ਾਂ ਦਾ ਸਿਲਸਿਲਾ ਵੀ ਤੇਜ਼ ਹੋ ਗਿਆ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ‘ਐਕਸ’ ’ਤੇ ਪੋਸਟ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਅਤੇ ਦਿੜ੍ਹਬਾ ਵਿਚ ਇਕ ਪਿਤਾ ਵਲੋਂ ਕਥਿਤ ਦਬਾਅ ਹੇਠ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰਾਲਾ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ। 

Ad Position 22
No active advertisement
ਪਿਛਲੀ ਖ਼ਬਰ ਵਪਾਰਕ ਲੈਣ-ਦੇਣ ਲਈ ਰੁਪਏ ਦੀ ਵਰਤੋਂ ਨੂੰ ਉਤਸ਼ਾਹਿਤ ਕਰੇਗਾ ਭਾਰਤ-ਸੀਤਾਰਮਨ ਅਗਲੀ ਖ਼ਬਰ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ’ਚ ਦਾਖਲ, ਛਾਤੀ ’ਚ ਇਨਫੈਕਸ਼ਨ ਦੀ ਸ਼ਿਕਾਇਤ
Ad Position 24