16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਵਪਾਰਕ ਲੈਣ-ਦੇਣ ਲਈ ਰੁਪਏ ਦੀ ਵਰਤੋਂ ਨੂੰ ਉਤਸ਼ਾਹਿਤ ਕਰੇਗਾ ਭਾਰਤ-ਸੀਤਾਰਮਨ

ਨਵੀਂ ਦਿੱਲੀ, 16 ਅਕਤੂਬਰ (ਪੀ. ਟੀ. ਆਈ.)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤ ਵਿਦੇਸ਼ੀ ਮੁਦਰਾ ਦੀ ਘਾਟ ਦਾ ਸਾਹਮਣਾ ਕਰ ਰਹੇ ਦੇਸ਼ਾਂ ਨਾਲ ਵਪਾਰ ਜਾਰੀ ਰੱਖਣ ਲਈ ਰੁਪਏ ’ਚ ਲੈਣ-ਦੇਣ ਨੂੰ ....

Ad Position 21
No active advertisement
ਅਜੀਤ ਡੈਸਕ 16-10-2026

ਨਵੀਂ ਦਿੱਲੀ, 16 ਅਕਤੂਬਰ (ਪੀ. ਟੀ. ਆਈ.)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤ ਵਿਦੇਸ਼ੀ ਮੁਦਰਾ ਦੀ ਘਾਟ ਦਾ ਸਾਹਮਣਾ ਕਰ ਰਹੇ ਦੇਸ਼ਾਂ ਨਾਲ ਵਪਾਰ ਜਾਰੀ ਰੱਖਣ ਲਈ ਰੁਪਏ ’ਚ ਲੈਣ-ਦੇਣ ਨੂੰ ਉਤਸ਼ਾਹਿਤ ਕਰਨਾ ਚਾਹੁੰਦਾ ਹੈ। ਇਸ ਨਾਲ ਅਜਿਹੇ ਦੇਸ਼ ਭਾਰਤ ਤੋਂ ਜ਼ਰੂਰੀ ਵਸਤਾਂ ਦੀ ਦਰਾਮਦ ਜਾਰੀ ਰੱਖ ਸਕਣਗੇ। ਥਾਈਲੈਂਡ ਦੇ ਬੈਂਕਾਕ ’ਚ ਆਈ.ਐੱਮ.ਐੱਫ. ਤੇ ਵਿਸ਼ਵ ਬੈਂਕ ਦੀਆਂ ਸਾਲਾਨਾ ਮੀਟਿੰਗਾਂ ਦੌਰਾਨ ਉਨ੍ਹਾਂ ਕਿਹਾ ਕਿ ਰੁਪਏ ਤੇ ਸਥਾਨਕ ਮੁਦਰਾਵਾਂ ’ਚ ਭੁਗਤਾਨ ਦੀ ਵਿਵਸਥਾ ਨਾਲ ਉਨ੍ਹਾਂ ਦੇਸ਼ਾਂ ਨੂੰ ਰਾਹਤ ਮਿਲ ਸਕਦੀ ਹੈ, ਜਿਨ੍ਹਾਂ ਕੋਲ ਅਮਰੀਕੀ ਡਾਲਰ ਵਰਗੀਆਂ ਪ੍ਰਮੁੱਖ ਵਿਦੇਸ਼ੀ ਮੁਦਰਾਵਾਂ ਦੀ ਘਾਟ ਹੈ।

ਉਨ੍ਹਾਂ ਕਿਹਾ ਕਿ ਭਾਰਤ ਆਸੀਆਨ ਦੇਸ਼ਾਂ ਨਾਲ ਆਪਣੇ ਵਪਾਰਕ ਸਮਝੌਤੇ ਨੂੰ ਜਾਰੀ ਰੱਖਣਾ ਚਾਹੁੰਦਾ ਹੈ, ਪਰ ਇਸ ਨੂੰ ਹੋਰ ਸੰਤੁਲਿਤ ਬਣਾਉਣ ਦੀ ਲੋੜ ਹੈ। ਉਨ੍ਹਾਂ ਅਨੁਸਾਰ ਮੌਜੂਦਾ ਸਮਝੌਤਾ ਭਾਰਤ ਦੇ ਹਿੱਤਾਂ ਦੇ ਪੱਖ ’ਚ ਨਹੀਂ ਹੈ। ਇਸ ਤੋਂ ਇਲਾਵਾ ਭਾਰਤ ਨੇ ਸਸਤੀ ਦਰਾਮਦ ਤੇ ਵਪਾਰ ਘਾਟੇ ਦੇ ਖ਼ਦਸ਼ਿਆਂ ਕਾਰਨ ਨਵੰਬਰ 2019 ’ਚ ਖੇਤਰੀ ਵਿਆਪਕ ਆਰਥਿਕ ਭਾਈਵਾਲੀ (ਆਰ.ਸੀ.ਈ.ਪੀ.) ਸਮਝੌਤੇ ਤੋਂ ਪਿੱਛੇ ਹਟਣ ਦਾ ਫ਼ੈਸਲਾ ਕੀਤਾ ਸੀ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਤੇ ਉਸ ਦੇ ਸਹਿਯੋਗੀ ਬੰਗਲਾਦੇਸ਼ ਵਰਗੀ ਸੱਤਾ ਤਬਦੀਲੀ ਚਾਹੁੰਦੇ ਹਨ-ਰਾਜਨਾਥ ਸਿੰਘ ਅਗਲੀ ਖ਼ਬਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਲਿਆ ਸਖ਼ਤ ਨੋਟਿਸ
Ad Position 24