17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

-ਹੈਨਰੀ ਨੋਵਾਕ ਹੱਤਿਆ ਮਾਮਲਾ- ਉਮਰ ਕੈਦ ਦੀ ਸਜ਼ਾ ਭੁਗਤ ਰਹੇ ਵਿਕਰਮ ਸਿੰਘ ਦਿਗਵਾ ਦੀ ਮਾਂ ਕਿਰਨ ਕੌਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਸੰਭਵ

ਲੰਡਨ, 16 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸਾਊਥੈਂਪਟਨ ਵਿਚ 18 ਸਾਲਾ ਵਿਦਿਆਰਥੀ ਹੈਨਰੀ ਨੋਵਾਕ ਦੀ ਹੱਤਿਆ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਵਿਕਰਮ ਦਿਗਵਾ ਦੀ ਮਾਂ ਕਿਰਨ ਕੌਰ ਨੂੰ ...

Ad Position 21
No active advertisement
ਅਜੀਤ ਡੈਸਕ 17-10-2026

ਲੰਡਨ, 16 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸਾਊਥੈਂਪਟਨ ਵਿਚ 18 ਸਾਲਾ ਵਿਦਿਆਰਥੀ ਹੈਨਰੀ ਨੋਵਾਕ ਦੀ ਹੱਤਿਆ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਵਿਕਰਮ ਦਿਗਵਾ ਦੀ ਮਾਂ ਕਿਰਨ ਕੌਰ ਨੂੰ ਬਰਤਾਨੀਆ ਤੋਂ ਡਿਪੋਰਟ ਕਰਕੇ ਭਾਰਤ ਭੇਜਿਆ ਜਾ ਸਕਦਾ ਹੈ। 53 ਸਾਲਾ ਕਿਰਨ ਕੌਰ ਨੂੰ ਆਪਣੇ ਪੁੱਤਰ ਵਲੋਂ ਕਤਲ ਲਈ ਵਰਤਿਆ ਚਾਕੂ ਘਟਨਾ ਸਥਾਨ ਤੋਂ ਹਟਾ ਕੇ ਘਰ ਲਿਜਾਣ ਅਤੇ ਅਪਰਾਧੀ ਦੀ ਮਦਦ ਕਰਨ ਦੇ ਦੋਸ਼ ਹੇਠ ਜੁਲਾਈ 2026 ਵਿਚ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ। ਰਿਪੋਰਟ ਅਨੁਸਾਰ ਕਿਰਨ ਕੌਰ ਨੂੰ ਬਰਤਾਨਵੀ ਸਰਕਾਰ ਦੀ ਸਮੇਂ ਤੋਂ ਪਹਿਲਾਂ ਕੈਦੀਆਂ ਦੀ ਰਿਹਾਈ ਯੋਜਨਾ ਤਹਿਤ ਅੱਧੀ ਤੋਂ ਘੱਟ ਸਜ਼ਾ ਕੱਟਣ ਮਗਰੋਂ ਦਸੰਬਰ ਦੇ ਆਸ-ਪਾਸ ਰਿਹਾਅ ਕੀਤਾ ਜਾ ਸਕਦਾ ਹੈ। ਕਿਰਨ ਕੌਰ ਭਾਰਤੀ ਨਾਗਰਿਕ ਹੈ, ਜਿਸ ਕਾਰਨ ਉਹ ਵਿਦੇਸ਼ੀ ਅਪਰਾਧੀਆਂ ਨੂੰ ਦੇਸ਼ ਵਿਚੋਂ ਕੱਢਣ ਦੀ ਯੋਜਨਾ ਦੇ ਦਾਇਰੇ ਵਿਚ ਆ ਸਕਦੀ ਹੈ। ਹਾਲਾਂਕਿ, ਉਸ ਨੂੰ ਭਾਰਤ ਭੇਜਣ ਬਾਰੇ ਅਜੇ ਕੋਈ ਅੰਤਿਮ ਫ਼ੈਸਲਾ ਨਹੀਂ ਹੋਇਆ। ਜ਼ਿਕਰਯੋਗ ਹੈ ਕਿ 3 ਦਸੰਬਰ 2025 ਨੂੰ ਹੈਨਰੀ ਨੋਵਾਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿਚ ਵਿਕਰਮ ਦਿਗਵਾ ਨੂੰ ਉਮਰ ਕੈਦ ਅਤੇ ਘੱਟੋ-ਘੱਟ 21 ਸਾਲ ਜੇਲ੍ਹ ਵਿਚ ਰਹਿਣ ਦੀ ਸਜ਼ਾ ਸੁਣਾਈ ਗਈ ਸੀ। ਇਸ ਦੌਰਾਨ ਕਿਰਨ ਕੌਰ ਨੇ ਆਪਣੀ ਸਜ਼ਾ ਖ਼ਿਲਾਫ਼ ਅਪੀਲ ਕੀਤੀ ਹੈ, ਜਿਸ ਦੀ ਸੁਣਵਾਈ 5 ਨਵੰਬਰ 2026 ਨੂੰ ਹੋਣੀ ਹੈ। ਇਸੇ ਦਿਨ ਵਿਕਰਮ ਦਿਗਵਾ ਦੀ ਸਜ਼ਾ ਸੰਬੰਧੀ ਅਪੀਲਾਂ ਦੀ ਵੀ ਸੁਣਵਾਈ ਹੋਵੇਗੀ। ਬਰਤਾਨਵੀ ਗ੍ਰਹਿ ਮੰਤਰਾਲੇ ਨੇ ਵਿਅਕਤੀਗਤ ਮਾਮਲੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਸਰਕਾਰ ਵਿਦੇਸ਼ੀ ਅਪਰਾਧੀਆਂ ਨੂੰ ਪਹਿਲੇ ਸੰਭਵ ਮੌਕੇ ‘ਤੇ ਦੇਸ਼ ਵਿਚੋਂ ਕੱਢਣ ਦੀ ਕੋਸ਼ਿਸ਼ ਕਰਦੀ ਹੈ। 

Ad Position 22
No active advertisement
ਪਿਛਲੀ ਖ਼ਬਰ ਫੂਡ ਸਟੈਂਪ ਧੋਖਾਧੜੀ ਮਾਮਲੇ ਵਿਚ ਭਾਰਤ ਭੱਜੇ ਕਥਿਤ ਦੋਸ਼ੀ ਨੂੰ ਅਮਰੀਕਾ ਵਾਪਸ ਲਿਆਂਦਾ ਅਗਲੀ ਖ਼ਬਰ ਰੂਸ ਨੇ ਯੂਕਰੇਨ ਦੇ 9 ਇਲਾਕਿਆਂ ’ਤੇ ਹਮਲੇ ਕੀਤੇ
Ad Position 24