17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੀਨੀਅਰ ਆਗੂ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ, ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਤੇ ਐਡਵੋਕੇਟ ਮਨਜੀਤ ਸਿੰਘ ਨਿੱਝਰ ਪੀ.ਏ.ਸੀ. ਕਮੇਟੀ ਦੇ ਮੈਂਬਰ ਨਿਯੁਕਤ

ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਪੁਰਾਣੇ ਤੇ ਸੀਨੀਅਰ ਆਗੂਆਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 17-10-2026

ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਪੁਰਾਣੇ ਤੇ ਸੀਨੀਅਰ ਆਗੂਆਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਸੰਬੰਧੀ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਦੇ ਟਕਸਾਲੀ ਆਗੂ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ, ਐਡਵੋਕੇਟ ਮਨਜੀਤ ਸਿੰਘ ਨਿੱਝਰ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਜਨਾਲਾ ਅਤੇ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਜਨਾਲਾ ਨੂੰ ਪਾਰਟੀ ਦੀ ਪੀ.ਏ.ਸੀ. ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਵਚੰਦ ਸਿੰਘ ਹਰੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਸ. ਸਮਰਾ ਨੇ ਕਿਹਾ ਕਿ ਪਾਰਟੀ ਦੇ ਪੁਰਾਣੇ ਅਤੇ ਸੀਨੀਅਰ ਆਗੂਆਂ ਨੇ ਲੰਮੇ ਸਮੇਂ ਤੋਂ ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕੀਤਾ ਹੈ। ਉਨ੍ਹਾਂ ਦੀਆਂ ਸੇਵਾਵਾਂ ਅਤੇ ਤਜਰਬੇ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਵਲੋਂ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੀਆਂ ਜ਼ਿੰਮੇਵਾਰੀਆਂ ਮਿਲਣ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਹਲਕਾ ਅਜਨਾਲਾ ਵਿਚ ਜਥੇਬੰਦੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਆਪਣੀ ਭੂਮਿਕਾ ਨਿਭਾਉਣ।

ਇਸ ਮੌਕੇ ਨਵ-ਨਿਯੁਕਤ ਪੀ.ਏ.ਸੀ. ਕਮੇਟੀ ਮੈਂਬਰ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ, ਐਡਵੋਕੇਟ ਮਨਜੀਤ ਸਿੰਘ ਨਿੱਝਰ ਅਤੇ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਸਮੇਤ ਕੌਮੀ ਮੀਤ ਪ੍ਰਧਾਨ ਨਵਚੰਦ ਸਿੰਘ ਹਰੜ੍ਹ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

Ad Position 22
No active advertisement
ਪਿਛਲੀ ਖ਼ਬਰ ਕਤਲ ਕੀਤੇ ਖਿਡਾਰੀ ਦੇ ਮਾਪਿਆਂ ਨੂੰ ਮਿਲੇ ਪਾਇਲਟ ਤੇ ਪਰਗਟ ਸਿੰਘ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਅਮਿਤੋਜ ਮਾਨ ਵਲੋਂ ਦੌਰਾ-ਕਿਸਾਨਾਂ ਨੂੰ ਮਿਲੇ
Ad Position 24