17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਿੰਡ ਚਵਿੰਡਾ ਕਲਾਂ ਵਿਖੇ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਸ਼ਾਸਨ ਦੀ ਅਹਿਮ ਮੀਟਿੰਗ

ਚੋਗਾਵਾਂ / ਅੰਮ੍ਰਿਤਸਰ, 17 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਅਤੇ ਸੂਬੇ ਵਿਚੋਂ ਇਸ ਕੋਹੜ ਨੂੰ ਜੜ੍ਹੋਂ ਪੁੱਟਣ....

Ad Position 21
No active advertisement
ਅਜੀਤ ਡੈਸਕ 17-10-2026

ਚੋਗਾਵਾਂ / ਅੰਮ੍ਰਿਤਸਰ, 17 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਅਤੇ ਸੂਬੇ ਵਿਚੋਂ ਇਸ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪਿੰਡ ਚਵਿੰਡਾ ਕਲਾਂ ਵਿਖੇ ਨਸ਼ਿਆਂ ਦੇ ਖ਼ਾਤਮੇ ਨੂੰ ਲੈ ਕੇ ਇਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ ਮੈਡਮ ਸੋਨੀਆ ਮਾਨ ਹਲਕਾ ਇੰਚਾਰਜ ਰਾਜਾਸਾਂਸੀ ਐੱਸ.ਐੱਸ.ਪੀ. ਕਮਲਪ੍ਰੀਤ ਸਿੰਘ ਚਾਹਲ, ਡੀ.ਐੱਸ.ਪੀ. ਜਗਬੀਰ ਸਿੰਘ ਅਤੇ ਏ.ਡੀ.ਸੀ. ਮੈਡਮ ਪੱਲਵੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਉੱਚ ਅਧਿਕਾਰੀਆਂ ਨੇ ਪਿੰਡ ਦੇ ਪਤਵੰਤੇ ਸੱਜਣਾਂ, ਪੰਚਾਇਤ ਮੈਂਬਰਾਂ, ਨੌਜਵਾਨਾਂ ਅਤੇ ਆਮ ਲੋਕਾਂ ਨਾਲ ਖੁੱਲ੍ਹੇ ਮਾਹੌਲ ਵਿਚ ਗੱਲਬਾਤ ਕੀਤੀ ਅਤੇ ਨਸ਼ੇ ਵਰਗੀ ਭੈੜੀ ਅਲਾਮਤ ਨੂੰ ਖ਼ਤਮ ਕਰਨ ਲਈ ਲੋਕਾਂ ਦੇ ਵਿਚਾਰ ਤੇ ਸੁਝਾਅ ਲਏ।

​ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਸ਼ੇ ਵਰਗੀ ਗੰਭੀਰ ਸਮੱਸਿਆ ਨੂੰ ਸਿਰਫ਼ ਪੁਲਿਸ ਪ੍ਰਸ਼ਾਸਨ ਆਪਣੇ ਬੁੱਤੇ 'ਤੇ ਨਹੀਂ ਰੋਕ ਸਕਦਾ। ਇਸ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ 'ਜਨ-ਸਹਿਯੋਗ ਪ੍ਰਾਪਤ ਕਰਨਾ ਸਭ ਤੋਂ ਵੱਡੀ ਲੋੜ ਹੈ। ​ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਿਹੜੇ ਲੋਕ ਨਸ਼ੇ ਦੀ ਸਪਲਾਈ ਜਾਂ ਤਸਕਰੀ ਵਿਚ ਸ਼ਾਮਲ ਹਨ, ਉਨ੍ਹਾਂ ਵਿਰੁੱਧ ਕਾਨੂੰਨ ਦਾ ਸ਼ਿਕੰਜਾ ਹੋਰ ਕੱਸਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੇਖ਼ੌਫ਼ ਹੋ ਕੇ ਤਸਕਰਾਂ ਬਾਰੇ ਗੁਪਤ ਸੂਚਨਾ ਪੁਲਿਸ ਨਾਲ ਸਾਂਝੀ ਕਰਨ, ਜਿਸ ਨਾਲ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

​ਮੀਟਿੰਗ ਵਿਚ ਲਏ ਗਏ ਅਹਿਮ ਫ਼ੈਸਲੇ ਅਤੇ ਸੁਝਾਅ ਜਿਨ੍ਹਾਂ ਵਿਚ ਪਿੰਡਾਂ ਦੇ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਮਿਲਾ ਕੇ ਕਮੇਟੀਆਂ ਬਣਾਈਆਂ ਜਾਣਗੀਆਂ, ਜੋ ਪਿੰਡ ਵਿਚ ਬਾਹਰੋਂ ਆਉਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖਣਗੀਆਂ,। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਰਸਤੇ ਤੋਂ ਦੂਰ ਰੱਖਣ ਲਈ ਪਿੰਡ ਦੇ ਖੇਡ ਮੈਦਾਨਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਖੇਡ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਉਨ੍ਹਾਂ ਦੀ ਊਰਜਾ ਸਕਾਰਾਤਮਕ ਪਾਸੇ ਲੱਗ ਸਕੇ,ਮੀਟਿੰਗ ਵਿੱਚ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿਚ ਦਾਖ਼ਲ ਕਰਵਾ ਕੇ ਉਨ੍ਹਾਂ ਦਾ ਸਹੀ ਇਲਾਜ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਮੁੱਖਧਾਰਾ ਵਿਚ ਵਾਪਸ ਲਿਆਂਦਾ ਜਾਵੇ।

ਸਕੂਲਾਂ, ਕਾਲਜਾਂ ਅਤੇ ਪਿੰਡ ਦੀਆਂ ਸੱਥਾਂ ਵਿਚ ਵਿਸ਼ੇਸ਼ ਸੈਮੀਨਾਰ ਲਗਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਫੈਲਾਈ ਜਾਵੇਗੀ। ਇਸ ਮੌਕੇ ​ਪਿੰਡ ਚਵਿੰਡਾ ਕਲਾਂ ਦੇ ਲੋਕਾਂ ਨੇ ਪ੍ਰਸ਼ਾਸਨ ਦੇ ਇਸ ਉਪਰਾਲੇ ਦਾ ਭਰਵਾਂ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਪਿੰਡ ਨੂੰ ਨਸ਼ਾ-ਮੁਕਤ ਬਣਾਉਣ ਲਈ ਪੁਲਿਸ ਅਤੇ ਪ੍ਰਸ਼ਾਸਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ। ਇਸ ਮੌਕੇ ਪਿੰਡ ਦੇ ਨੌਜਵਾਨਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਵੀ ਆਪਣੇ ਵਿਚਾਰ ਰੱਖੇ।

​ਪ੍ਰਸ਼ਾਸਨ ਵਲੋਂ ਚੁੱਕੇ ਗਏ ਇਸ ਕਦਮ ਨਾਲ ਇਲਾਕੇ ਵਿਚ ਇਹ ਸੁਨੇਹਾ ਗਿਆ ਹੈ ਕਿ ਹੁਣ ਸਰਕਾਰ ਅਤੇ ਪ੍ਰਸ਼ਾਸਨ ਨਸ਼ੇ ਦੇ ਸੌਦਾਗਰਾਂ ਪ੍ਰਤੀ ਬਿਲਕੁਲ ਵੀ ਨਰਮੀ ਨਹੀਂ ਵਰਤਣਗੇ ਅਤੇ ਪਿੰਡਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸਰਪੰਚ ਗੁਰਭੇਜ ਸਿੰਘ ਚਵਿੰਡਾ ਕਲਾਂ, ਸਰਪੰਚ ਰਣਧੀਰ ਸਿੰਘ ਚਵਿੰਡਾ ਖੁਰਦ, ਨੰਬਰਦਾਰ ਗਿੰਦਰ ਸਿੰਘ ਚਵਿੰਡਾ ਖੁਰਦ, ਪਰਮਜੀਤ ਸਿੰਘ ਪੰਚ, ਗੁਰਮੁਖ ਸਿੰਘ ਪੰਚ, ਸਾਧਾਂ ਸਿੰਘ, ਸਮਸ਼ੇਰ ਸਿੰਘ ਸ਼ਾਹ, ਗੁਰਕੀਰਤ ਸਿੰਘ ਚਵਿੰਡਾ, ਕਲਾਂ ਮੇਜਰ ਸਿੰਘ ਚਵਿੰਡਾ ਜਗਦੇਵ ਸਿੰਘ ਚਵੰਡ, ਸਾਧਾ ਸਿੰਘ ਪੰਚ, ਜਸਪਾਲ ਸਿੰਘ ਪੰਚ, ਸਰਪੰਚ ਪ੍ਰਗਟ ਸਿੰਘ ਸ਼ਾਹ, ਸਰਪੰਚ ਪਾਲ ਸਿੰਘ ਕੋਲੋਵਾਲ, ਸਰਪੰਚ ਸੰਦੀਪ ਸਿੰਘ ਨੂਰਪੁਰ ,ਵੀ ਡੀ ਓ ਭੁਪਿੰਦਰ ਸਿੰਘ ਬੀ.ਡੀ.ਪੀ. ਸਮਸ਼ੇਰ ਸਿੰਘ ਆ ਵਿਅਕਤੀ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਨਿਤਿਨ ਗੋਹਲ, ਜਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਨੂੰ ਸੀ.ਬੀ.ਆਈ ਵਲੋਂ ਨੋਟਿਸ ਜਾਰੀ ਅਗਲੀ ਖ਼ਬਰ 28 ਸਾਲਾ Amandeep Kaur ਨੇ ਡੇਅਰੀ ਖ਼ੇਤਰ 'ਚ ਕਾਇਮ ਕੀਤੀ ਮਿਸਾਲ
Ad Position 24