17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਅਸਫਲ ਕੋਸ਼ਿਸ਼

ਪੱਟੀ (ਤਰਨਤਾਰਨ), 17 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ/ਅਵਤਾਰ ਸਿੰਘ ਖਹਿਰਾ)- ਸੂਬੇ ਵਿਚ ਜਿੱਥੇ ਅਮਨ ਕਾਨੂੰਨ ਦੀ ਵਿਵਸਥਾ ਦਿਨ ਬ ਦਿਨ ਵਿਗੜ...

Ad Position 21
No active advertisement
ਅਜੀਤ ਡੈਸਕ 17-10-2026

ਪੱਟੀ (ਤਰਨਤਾਰਨ), 17 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ/ਅਵਤਾਰ ਸਿੰਘ ਖਹਿਰਾ)- ਸੂਬੇ ਵਿਚ ਜਿੱਥੇ ਅਮਨ ਕਾਨੂੰਨ ਦੀ ਵਿਵਸਥਾ ਦਿਨ ਬ ਦਿਨ ਵਿਗੜ ਰਹੀ ਹੈ। ਉੱਥੇ ਹੀ ਲੋਕਾਂ ਦੀ ਸੁਰੱਖਿਆ ਰੱਬ ਆਸਰੇ ਹੀ ਰਹਿ ਗਈ ਹੈ। ਅੱਜ ਪੱਟੀ ਸ਼ਹਿਰ ਦੇ ਵਾਂਸ ਬਾਜ਼ਾਰ ਵਿਚ ਸਥਿਤ ਸੋਨੂੰ ਜਿਊਲਰਜ਼ ਦੀ ਦੁਕਾਨ 'ਤੇ ਦੁਪਹਿਰ ਸਮੇਂ ਇਕ ਵਿਅਕਤੀ ਵਲੋਂ ਲੁੱਟ ਦੀ ਨੀਅਤ ਨਾਲ ਹਮਲਾ ਕੀਤਾ ਗਿਆ ਪਰ ਸ਼ੀਸ਼ੇ ਦਾ ਦਰਵਾਜ਼ਾ ਅੰਦਰੋਂ ਬੰਦ ਹੋਣ ਕਾਰਨ ਇਹ ਘਟਨਾ ਅਸਫਲ ਰਹੀ।

ਪ੍ਰਾਪਤ ਜਾਣਕਾਰੀ ਅਨੁਸਾਰ ਤਜਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਤਰਨ ਤਾਰਨ ਜੋ ਹਰ ਰੋਜ਼ ਤਰਨ ਤਾਰਨ ਤੋਂ ਪੱਟੀ ਆ ਕੇ ਸੋਨੂੰ ਜਿਊਲਰਜ਼ ਨਾਮ ਦੀ ਦੁਕਾਨ ਵਾਂਸ ਬਜ਼ਾਰ ਵਿਖੇ ਕਰਦਾ ਹੈ, ਜਦੋਂ ਆਪਣੀ ਦੁਕਾਨ ਉੱਪਰ ਬੈਠਾ ਸੀ ਤਾਂ ਦੁਪਹਿਰ ਲਗਭਗ ਤਿੰਨ ਵਜੇ ਦੇ ਕਰੀਬ ਇਕ ਵਿਅਕਤੀ ਆਇਆ ਜੋ ਸ਼ੀਸ਼ਾ ਦਾ ਦਰਵਾਜ਼ਾ ਤੋੜਨ ਦੀ ਕੋਸ਼ਿਸ਼ ਕਰਨ ਅਤੇ ਹੱਥ ਵਿਚ ਪਿਸਤੌਲ ਜੋ ਉਸਨੇ ਕੱਪੜੇ ਨਾਲ ਢੱਕਿਆ ਹੋਇਆ ਸੀ, ਨਾਲ ਗੋਲੀ ਮਾਰਨ ਦੀ ਧਮਕੀ ਵੀ ਦਿੱਤੀ। ਪਰ ਤਜਿੰਦਰ ਸਿੰਘ ਨੇ ਦਰਵਾਜ਼ਾ ਨਾ ਖੋਲਦਿਆਂ ਦਲੇਰੀ ਦਿਖਾਈ ਅਤੇ ਰੌਲਾ ਪਾ ਦਿੱਤਾ। ਰੌਲਾ ਸੁਣਦਿਆਂ ਹੀ ਉਹ ਵਿਅਕਤੀ ਸਾਹਮਣੇ ਗਲੀ ਵਿਚ ਫ਼ਰਾਰ ਹੋ ਗਿਆ। ਇਸ ਸਬੰਧੀ ਥਾਣਾ ਸਿਟੀ ਪੱਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਜਿੱਥੋਂ ਪੁਲਿਸ ਮੁਲਾਜ਼ਮ ਇਸ ਘਟਨਾ ਸਬੰਧੀ ਜਾਂਚ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕੈਮੀਕਲ ਫੈਕਟਰੀ ਵਿਚ ਖੇਤੀਬਾੜੀ ਗ੍ਰੇਡ ਯੂਰੀਆ ਖਾਦ ਦੀ ਵੱਡੀ ਖੇਪ ਜ਼ਬਤ, ਐਫ.ਆਈ.ਆਰ ਦਰਜ, ਦੋ ਗ੍... ਅਗਲੀ ਖ਼ਬਰ Jalandhar ਤੋਂ Bombay ਤੱਕ… Yash Wadali ਦੇ ਸੰਗੀਤਕ ਸਫ਼ਰ ਦੀ ਦਿਲਚਸਪ ਕਹਾਣੀ !
Ad Position 24