17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰਸ਼ਮਿਕਾ ਮੰਦਾਨਾ ਦੀ ਦਰਿਆਦਿਲੀ, 400 ਪਰਿਵਾਰਾਂ ਦੀ ਬਣੀ ਸਹਾਰਾ!

ਮੁੰਬਈ, 14 ਅਕਤੂਬਰ- ਅਦਾਕਾਰਾ ਰਸ਼ਮਿਕਾ ਮੰਦਾਨਾ ਨੇ ਆਪਣੀ ਦਰਿਆਦਿਲੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ...

Ad Position 21
No active advertisement
ਅਜੀਤ ਡੈਸਕ 17-10-2026

ਮੁੰਬਈ, 14 ਅਕਤੂਬਰ- ਅਦਾਕਾਰਾ ਰਸ਼ਮਿਕਾ ਮੰਦਾਨਾ ਨੇ ਆਪਣੀ ਦਰਿਆਦਿਲੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਅਦਾਕਾਰਾ ਨੇ ਲੋੜਵੰਦ ਲੋਕਾਂ ਦੀ ਮਦਦ ਲਈ 400 ਪਰਿਵਾਰਾਂ ਨੂੰ ਤਿੰਨ ਮਹੀਨਿਆਂ ਵਾਸਤੇ ਗੋਦ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਉਦੇਸ਼ ਪਰਿਵਾਰਾਂ ਨੂੰ ਰਾਸ਼ਨ ਦੇ ਖਰਚੇ ਵਿਚ ਰਾਹਤ ਦੇਣਾ ਹੈ, ਤਾਂ ਜੋ ਉਹ ਪੈਸੇ ਬਚਾ ਕੇ ਆਪਣੇ ਭਵਿੱਖ ਦੀ ਬਿਹਤਰ ਯੋਜਨਾ ਬਣਾ ਸਕਣ।

ਰਸ਼ਮਿਕਾ ਨੇ ਸੋਸ਼ਲ ਮੀਡੀਆ ਰਾਹੀਂ ਇਸ ਪਹਿਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਪਹਿਲਾਂ ਆਪਣੀਆਂ ਸਮਾਜ ਸੇਵਾ ਦੀਆਂ ਕੋਸ਼ਿਸ਼ਾਂ ਨੂੰ ਨਿੱਜੀ ਰੱਖਦੀ ਸੀ। ਪਰ ਹੁਣ ਉਹ ਚਾਹੁੰਦੀ ਹੈ ਕਿ ਉਸ ਦੇ ਇਸ ਕਦਮ ਤੋਂ ਪ੍ਰੇਰਿਤ ਹੋ ਕੇ ਹੋਰ ਲੋਕ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ। ਅਦਾਕਾਰਾ ਨੇ ਕਿਹਾ ਕਿ ਉਹ ਅਗਲੇ ਇਕ ਸਾਲ ਤੱਕ ਇਸ ਮੁਹਿੰਮ ਨੂੰ ਜਾਰੀ ਰੱਖਣ ਦੀ ਯੋਜਨਾ ਬਣਾ ਰਹੀ ਹੈ ਅਤੇ ਹਰ ਵਾਰ ਤਿੰਨ ਮਹੀਨਿਆਂ ਲਈ 400 ਪਰਿਵਾਰਾਂ ਦੀ ਮਦਦ ਕਰੇਗੀ। ਉਨ੍ਹਾਂ ਮੁਤਾਬਕ, ਦਿਆਲਤਾ ਦਾ ਛੋਟਾ ਜਿਹਾ ਕੰਮ ਵੀ ਕਿਸੇ ਦੀ ਜ਼ਿੰਦਗੀ ਵਿਚ ਵੱਡਾ ਬਦਲਾਅ ਲਿਆ ਸਕਦਾ ਹੈ।

ਰਸ਼ਮਿਕਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਰਾਣਾਬਾਲੀ’ ਨੂੰ ਲੈ ਕੇ ਵੀ ਚਰਚਾ ਵਿਚ ਹੈ। ਰਾਹੁਲ ਸੰਕ੍ਰਿਤਿਆਨ ਦੇ ਨਿਰਦੇਸ਼ਨ ਹੇਠ ਬਣ ਰਹੀ ਇਸ ਪੀਰੀਅਡ ਐਕਸ਼ਨ ਡਰਾਮਾ ਫਿਲਮ ਵਿਚ ਵਿਜੇ ਦੇਵਰਕੋਂਡਾ ਮੁੱਖ ਭੂਮਿਕਾ ਵਿਚ ਹਨ, ਜਦਕਿ ਰਸ਼ਮਿਕਾ ਉਨ੍ਹਾਂ ਦੀ ਪਤਨੀ ਜੈਅੰਮਾ ਦਾ ਕਿਰਦਾਰ ਨਿਭਾ ਰਹੀ ਹੈ। ਫਿਲਮ ਦੀ ਕਹਾਣੀ 1876-78 ਦੇ ਮਦਰਾਸ ਅਕਾਲ ਦੇ ਪਿਛੋਕੜ ਵਿੱਚ ਬ੍ਰਿਟਿਸ਼ ਸ਼ਾਸਨ ਵਿਰੁੱਧ ਸੰਘਰਸ਼ ਨੂੰ ਦਰਸਾਉਂਦੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਨਾਗਾਲੈਂਡ ਦੇ ਰਾਜਪਾਲ ਨੰਦ ਕਿਸ਼ੋਰ ਯਾਦਵ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ਼੍ਰੀ ਹਰਿਮੰਦਿਰ...
Ad Position 24