18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਸਚਿਨ ਪਾਇਲਟ ਤੇ ਪਰਗਟ ਸਿੰਘ

ਸ਼ਾਹਕੋਟ (ਜਲੰਧਰ), 18 ਅਕਤੂਬਰ (ਏ.ਐਸ.ਅਰੋੜਾ/ ਸੁਖਦੀਪ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ...

Ad Position 21
No active advertisement
ਅਜੀਤ ਡੈਸਕ 18-10-2026

ਸ਼ਾਹਕੋਟ (ਜਲੰਧਰ), 18 ਅਕਤੂਬਰ (ਏ.ਐਸ.ਅਰੋੜਾ/ ਸੁਖਦੀਪ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅੱਜ ਸ਼ਾਹਕੋਟ ਹਲਕੇ ਦੇ ਪਿੰਡ ਨੰਗਲ ਅੰਬੀਆਂ ਖ਼ੁਰਦ ਵਿਖੇ ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸੰਧੂ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ। ਉਕਤ ਕਬੱਡੀ ਖਿਡਾਰੀ ਦੀ 14 ਮਾਰਚ, 2022 ਨੂੰ ਹਲਕਾ ਨਕੋਦਰ ਦੇ ਪਿੰਡ ਮੱਲੀਆਂ ਖ਼ੁਰਦ ਵਿਖੇ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮੌਕੇ ਉਨ੍ਹਾਂ ਨਾਲ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਸਾਬਕਾ ਮੰਤਰੀ, ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਏ.ਆਈ.ਸੀ.ਸੀ. ਵਲੋਂ ਅਰਵਿੰਦਰ ਡਾਬਰੀ ਅਤੇ ਹਲਕਾ ਕਰਤਾਰਪੁਰ ਦੇ ਇੰਚਾਰਜ ਰਾਜਿੰਦਰ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਸੰਦੀਪ ਨੰਗਲ ਅੰਬੀਆਂ ਦੇ ਬੁੱਤ ’ਤੇ ਫੁੱਲ-ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।  ਸਚਿਨ ਪਾਇਲਟ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਅੱਜ ਵਿਸ਼ੇਸ਼ ਤੌਰ ’ਤੇ ਪਰਿਵਾਰ ਦਾ ਦੁੱਖ ਵੰਡਾਉਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸੰਦੀਪ ਸੰਧੂ ਨੰਗਲ ਅੰਬੀਆਂ ਇਕ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਸਨ, ਜਿਨ੍ਹਾਂ ਨੇ ਪੰਜਾਬ ਦਾ ਨਾਮ ਪੂਰੀ ਦੁਨੀਆ ਵਿਚ ਰੌਸ਼ਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਦੀ ਸਾਖ ਨੂੰ ਢਾਹ ਲਾਈ ਹੈ ਗਿਆਨੇਸ਼ ਕੁਮਾਰ ਨੇ - ਆਨੰਦ ਸ਼ਰਮਾ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਚੁੱਲ੍ਹੇ ਬਾਬਾ ਆਲਾ ਸਿੰਘ ਵਿਖੇ ਤਿੰਨ ਰੋਜਾ ਗੁਰਮਤਿ ਸਮਾਗਮ ਦੀ ਆਰੰਭਤਾ
Ad Position 24