18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਚਰਨਜੀਤ ਸਿੰਘ ਚੰਨੀ ਨੂੰ ਦੁਬਈ ਵਿਚ ‘ਪੰਜਾਬ ਪੋਲੀਟਿਕਸ ਐਮੀਨੈਂਸ ਐਵਾਰਡ’ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਦੁਬਈ ਵਿਚ ਕਰਵਾਏ ਗਏ ਇਕ ਅੰਤਰਰਾਸ਼ਟਰੀ.....

Ad Position 21
No active advertisement
ਅਜੀਤ ਡੈਸਕ 18-10-2026

ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਦੁਬਈ ਵਿਚ ਕਰਵਾਏ ਗਏ ਇਕ ਅੰਤਰਰਾਸ਼ਟਰੀ ਸਨਮਾਨ ਸਮਾਗਮ ਦੌਰਾਨ ‘ਪੰਜਾਬ ਪੋਲੀਟਿਕਸ ਐਮੀਨੈਂਸ ਐਵਾਰਡ’ ਨਾਲ ਨਿਵਾਜਿਆ ਗਿਆ। ਉਨ੍ਹਾਂ ਨੂੰ ਇਹ ਸਨਮਾਨ ਭਾਰਤੀ ਰਾਜਨੀਤੀ, ਖ਼ਾਸ ਕਰਕੇ ਪੰਜਾਬ ਦੀ ਸਿਆਸਤ ਵਿਚ ਪਾਏ ਯੋਗਦਾਨ ਲਈ ਦਿੱਤਾ ਗਿਆ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਕਈ ਅੰਤਰਰਾਸ਼ਟਰੀ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ ਸੰਸਥਾ ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪੈਰ ਛੂਹ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨੇ ਸਿੱਖ ਕੌਮ ਦੀ ਅਗਵਾਈ ਕਰਨ ਅਤੇ ਅਗਾਂਹਵਧੂ ਸੋਚ ਨਾਲ ਸਮਾਜ ਦੀ ਬਿਹਤਰੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਚੰਨੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਖ਼ਾਲਸਾ ਏਡ ਵਰਗੀਆਂ ਸੰਸਥਾਵਾਂ ਦੇ ਆਗੂ ਸਮਾਜ ਭਲਾਈ ਲਈ ਜੋ ਕੰਮ ਕਰ ਰਹੇ ਹਨ, ਉਹ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਵੀ ਲੋਕਾਂ ਦੀ ਸੇਵਾ ਅਤੇ ਸਮਾਜ ਦੀ ਭਲਾਈ ਦਾ ਇਕ ਅਹਿਮ ਮੰਚ ਹੈ। ਜੇਕਰ ਰਾਜਨੀਤੀ ਵਿਚ ਕੰਮ ਕਰਨ ਵਾਲੇ ਲੋਕ ਅਜਿਹੀਆਂ ਸ਼ਖ਼ਸੀਅਤਾਂ ਦੇ ਵਿਚਾਰਾਂ ਅਤੇ ਸੇਵਾ ਭਾਵਨਾ ਤੋਂ ਪ੍ਰੇਰਨਾ ਲੈਣ, ਤਾਂ ਸਮਾਜ ਦੇ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਫੂਡ ਮੇਲੇ 'SIAL Paris' ਵਿਚ ਮਾਰਕਫੈੱਡ ਦੇ ਸਟਾਲ ਦਾ ਉਦਘਾਟਨ ਅਗਲੀ ਖ਼ਬਰ ਸੜਕ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਵਾਪਰ ਰਹੀਆਂ ਦੁਰਘਟਨਾਵਾਂ ,ਲੋਕ ਹੋਏ ਪਰੇਸ਼ਾਨ
Ad Position 24