18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 14ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ

ਚੋਗਾਵਾਂ/ਅੰਮ੍ਰਿਤਸਰ, 18 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 14ਵਾਂ ਮਹਾਨ...

Ad Position 21
No active advertisement
ਅਜੀਤ ਡੈਸਕ 18-10-2026

ਚੋਗਾਵਾਂ/ਅੰਮ੍ਰਿਤਸਰ, 18 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 14ਵਾਂ ਮਹਾਨ ਗੁਰਮਤਿ ਸਮਾਗਮ ਪਿੰਡ ਕਾਕੜ  ਤਰੀਨ ਦੀ ਸਮੂਹ ਸਾਧ ਸੰਗਤ, ਐੱਨ. ਆਰ. ਆਈ. ਵੀਰਾਂ ਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸੱਜੇ ਦੀਵਾਨ ਵਿਚ ਰਾਗੀ ਭਾਈ ਜਗਤਾਰ ਸਿੰਘ  (ਦਿੱਲੀ ਵਾਲੇ) ਮੋਹਲੋਕੇ, ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ (ਕਥਾ ਵਾਚਕ), ਭਾਈ ਰਾਜਵਿੰਦਰ ਸਿੰਘ ਗੁਰਦਾਸਪੁਰੀ (ਕਵੀਸ਼ਰੀ ਜਥਾ) ਅਤੇ ਭਾਈ ਗੁਰਜੀਤ ਸਿੰਘ ਮਾਨੋਚਾਹਲ (ਢਾਡੀ ਜਥਾ) ਨੇ ਜੁੜੀ ਸਾਧ ਸੰਗਤ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ, ਕਥਾ ਵਿਚਾਰਾਂ ਅਤੇ ਇਤਿਹਾਸਿਕ ਪ੍ਰਸੰਗਾਂ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਦੀ ਜੀਵਨੀ ਅਤੇ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ।

ਇਸ ਮੌਕੇ ਗ੍ਰੰਥੀ ਬਾਬਾ ਨਿਰਮਲ ਸਿੰਘ ਅਤੇ ਸਮੂਹ ਪ੍ਰਬੰਧਕਾਂ ਵਲੋਂ ਆਏ ਹੋਏ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੰਗਤਾਂ ਲਈ ਚਾਹ-ਪਕੌੜਿਆਂ ਅਤੇ ਜਲੇਬੀਆਂ ਸਮੇਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਾਈਕਲ ਸਟੈਂਡ ਅਤੇ ਜੋੜਿਆਂ ਦੀ ਸੇਵਾ ਪਿੰਡ ਭੁੱਲਰ ਦੀ ਸੰਗਤ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਨਿਭਾਈ ਗਈ। ਇਸ ਧਾਰਮਿਕ ਸਮਾਗਮ ਵਿਚ ਸਮੂਹ ਪਿੰਡ ਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਪੰਡੋਰੀ ਦੀ ਸਖ਼ਤੀ ਮਗਰੋਂ ਐਕਸ਼ਨ 'ਚ ਪੁਲਿਸ ਅਗਲੀ ਖ਼ਬਰ ਅੰਤਰਰਾਸ਼ਟਰੀ ਫੂਡ ਮੇਲੇ 'SIAL Paris' ਵਿਚ ਮਾਰਕਫੈੱਡ ਦੇ ਸਟਾਲ ਦਾ ਉਦਘਾਟਨ
Ad Position 24