18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਐਲ.ਪੀ.ਯੂ. ਹਿੰਸਾ ਮਾਮਲੇ ’ਚ ਤਿੰਨ ਹੋਰ ਗ੍ਰਿਫ਼ਤਾਰ, ਗਿਣਤੀ 22 ਹੋਈ

ਫਗਵਾੜਾ, 18 ਅਕਤੂਬਰ (ਹਰਜੋਤ ਸਿੰਘ ਚਾਨਾ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਚ 26 ਸਤੰਬਰ ਨੂੰ ਹੋਈ ਹਿੰਸਾ...

Ad Position 21
No active advertisement
ਅਜੀਤ ਡੈਸਕ 18-10-2026

ਫਗਵਾੜਾ, 18 ਅਕਤੂਬਰ (ਹਰਜੋਤ ਸਿੰਘ ਚਾਨਾ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਚ 26 ਸਤੰਬਰ ਨੂੰ ਹੋਈ ਹਿੰਸਾ, ਭੰਨਤੋੜ  ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਹੋਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਗ੍ਰਿਫ਼ਤਾਰ ਜਾਂ ਹਿਰਾਸਤ ਵਿਚ ਲਏ ਗਏ ਮੁਲਜ਼ਮਾਂ ਦੀ ਦੱਸੀ ਗਈ ਗਿਣਤੀ 22 ਹੋ ਗਈ ਹੈ। ਪੁਲਿਸ ਸੂਤਰਾਂ ਅਨੁਸਾਰ, ਤਿੰਨਾਂ ਨੂੰ ਅਦਾਲਤ ਵਿਚ ਪੇਸ਼ ਕਰਨ ਮਗਰੋਂ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ।

ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਲਿਯੂਸ਼ ਚੌਹਾਨ ਵਾਸੀ ਦੀਪ ਨਗਰ ਜਲੰਧਰ, ਓਮ ਕੁਮਾਰ ਵਾਸੀ ਬਿਹਾਰ ਅਤੇ ਨਿਖਿਲ ਕੁਮਾਰ ਵਾਸੀ ਬਰੇਲੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ 26 ਸਤੰਬਰ ਨੂੰ ਸੋਸ਼ਲ ਮੀਡੀਆ ’ਤੇ ਇਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੇ ਦਾਅਵੇ ਫੈਲਣ ਮਗਰੋਂ ਯੂਨੀਵਰਸਿਟੀ ਕੈਂਪਸ ਵਿਚ ਤਣਾਅ ਪੈਦਾ ਹੋ ਗਿਆ ਸੀ। ਇਸ ਦੌਰਾਨ ਭੰਨਤੋੜ ਹੋਈ ਅਤੇ ਜਲੰਧਰ-ਫਗਵਾੜਾ ਮਾਰਗ ’ਤੇ ਕੌਮੀ ਮਾਰਗ-44 ਨੂੰ 18 ਘੰਟਿਆਂ ਤੋਂ ਵੱਧ ਸਮੇਂ ਤੱਕ ਜਾਮ ਰੱਖਿਆ ਸੀ।

Ad Position 22
No active advertisement
ਪਿਛਲੀ ਖ਼ਬਰ ਫਰਾਂਸ ’ਚ ਹਿੰਸਕ ਪ੍ਰਦਰਸ਼ਨ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਾਂਸੀ ਤਗਮਾ ਜੇਤੂ ਜਗਸ਼ੇਰ ਸਿੰਘ ਖੰਗੂੜਾ ਪਹੁੰਚੇ
Ad Position 24