19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਫਿਰੋਜ਼ਪੁਰ ’ਚ ਰੋਸ

ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ) - ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ...

Ad Position 21
No active advertisement
ਅਜੀਤ ਡੈਸਕ 19-10-2026

ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ) - ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾ  ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਦੀ ਅਗਵਾਈ ਵਿਚ ਵੱਡੀ ਸੰਖਿਆ 'ਚ ਕਿਸਾਨਾਂ ਤੇ ਬੀਬੀਆਂ ਵਲੋਂ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦਫ਼ਤਰ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜ ਰਿਹਾ ਹੈ ਲ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਜਥੇਬੰਦੀ ਵਲੋਂ ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਦੇ ਅਸਤੀਫ਼ਿਆਂ ਦੀ ਮੰਗ ਕੀਤੀ ਗਈ । ਸਟੇਜ ਤੋਂ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿਚ ਸਰਕਾਰ ਨਾਕਾਮ ਰਹੀ ਹੈ। ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਦੀ ਮੌਤ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਮਾਮਲੇ ਵਿਚ ਪਾਰਦਰਸ਼ੀ ਜਾਂਚ ਰਾਹੀਂ ਸੱਚਾਈ ਸਾਹਮਣੇ ਲਿਆਉਣੀ ਲਾਜ਼ਮੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕੇ ਜਾਣ । ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਈ ਜਾਵੇ, ਪੋਸਟਮਾਰਟਮ ਪੀ.ਜੀ.ਆਈ. ਚੰਡੀਗੜ੍ਹ ਤੋਂ ਕਰਵਾਇਆ ਜਾਵੇ ਅਤੇ ਮਾਮਲੇ ਵਿਚ ਲਾਪਰਵਾਹੀ ਜਾਂ ਕਥਿਤ ਮਿਲੀਭੁਗਤ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ । ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ।

Ad Position 22
No active advertisement
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਅਮਿਤ ਸ਼ਾਹ ਨੂੰ ਪੱਤਰ ਲਿਖ ਪਰਵਿੰਦਰ ਝੋਟਾ ਹੱਤਿਆਕਾਂਡ ਨੂੰ ਲੈ ਕੇ ਨਿਰਪੱਖ ਸੀ.ਬੀ.ਆਈ. ਜਾਂਚ... ਅਗਲੀ ਖ਼ਬਰ ਪੂਰੇ ਭਾਰਤ 'ਚੋਂ ਪਹਿਲਾ ਰੈਂਕ ਹਾਸਲ ਕਰਨ 'ਤੇ ਪੰਜਾਬ ਦੇ ਹੋਣਹਾਰ ਖਿਡਾਰੀ ਵਿਰਾਜ ਸ਼ਰਮਾ ਨੂੰ ਬਹੁਤ-ਬਹੁਤ ਮੁਬਾਰਕਾਂ - ਭ...
Ad Position 24