19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਜੇਲ੍ਹ ਵਾਰਡਨ ਦੀ ਭਰਤੀ ਲਈ ਟੈਸਟ ਪਾਸ ਨੌਜਵਾਨਾਂ ਵਲੋਂ ਡੀ.ਸੀ. ਦਫ਼ਤਰ ਬਾਹਰ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 19 ਅਕਤੂਬਰ (ਬਲਜੀਤ ਸਿੰਘ) - ਜੇਲ੍ਹ ਵਾਰਡਨ ਦੀ ਭਰਤੀ ਲਈ ਸਾਲ 2025 ਵਿਚ ਟੈਸਟ ਪਾਸ ਕਰ ਚੁੱਕੇ ਨੌਜਵਾਨਾਂ ਵਲੋਂ ਆਪਣੀ ਜੁਆਇਨਿੰਗ ਦੀ...

Ad Position 21
No active advertisement
ਅਜੀਤ ਡੈਸਕ 19-10-2026

ਫ਼ਾਜ਼ਿਲਕਾ, 19 ਅਕਤੂਬਰ (ਬਲਜੀਤ ਸਿੰਘ) - ਜੇਲ੍ਹ ਵਾਰਡਨ ਦੀ ਭਰਤੀ ਲਈ ਸਾਲ 2025 ਵਿਚ ਟੈਸਟ ਪਾਸ ਕਰ ਚੁੱਕੇ ਨੌਜਵਾਨਾਂ ਵਲੋਂ ਆਪਣੀ ਜੁਆਇਨਿੰਗ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਵੱਖ-ਵੱਖ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਵੀ ਨੌਜਵਾਨਾਂ ਨੂੰ ਸਮਰਥਨ ਦਿੱਤਾ ਗਿਆ।
ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਦੱਸਿਆ ਕਿ ਪੰਜਾਬ ਵਿਚ ਕਰੀਬ 450 ਨੌਜਵਾਨਾਂ ਨੇ ਸਾਲ 2025 ਦੀ ਜੇਲ੍ਹ ਵਾਰਡਨ ਦੀ ਭਰਤੀ ਲਈ ਟੈਸਟ ਪਾਸ ਕੀਤਾ ਸੀ ਅਤੇ ਉਨ੍ਹਾਂ ਦਾ ਨਤੀਜਾ ਵੀ ਐਲਾਨਿਆ ਜਾ ਚੁੱਕਾ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਅਜੇ ਤੱਕ ਨੌਕਰੀ ’ਤੇ ਜੁਆਇਨ ਨਹੀਂ ਕਰਵਾਇਆ ਗਿਆ। ਨੌਜਵਾਨਾਂ ਦਾ ਦੋਸ਼ ਹੈ ਕਿ ਸਰਕਾਰ ਦੇ ਪੀ.ਐਸ.ਐਸ.ਐਸ.ਬੀ. ਵਲੋਂ ਉਨ੍ਹਾਂ ਦੀ ਜੁਆਇਨਿੰਗ ਸੰਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਹ ਲੰਮੇ ਸਮੇਂ ਤੋਂ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਨੌਜਵਾਨਾਂ ਨੇ ਕਿਹਾ ਕਿ ਉਹ ਆਪਣੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਵੱਖ-ਵੱਖ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਈ ਵਾਰ ਮੰਗ ਪੱਤਰ ਸੌਂਪ ਚੁੱਕੇ ਹਨ, ਪਰ ਅਜੇ ਤੱਕ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਿਆ। ਇਸੇ ਕਾਰਨ ਉਨ੍ਹਾਂ ਨੂੰ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਈਸ਼ਵਰ ਲਾਲ ਨੇ ਦੱਸਿਆ ਕਿ ਅੱਜ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦ ਉਨ੍ਹਾਂ ਦੀ ਜੁਆਇਨਿੰਗ ਯਕੀਨੀ ਨਹੀਂ ਬਣਾਈ ਜਾਂਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਜਾਬ ਪੱਧਰ ’ਤੇ ਵੱਡਾ ਰੋਸ ਧਰਨਾ ਦਿੱਤਾ ਜਾਵੇਗਾ। ਨੌਜਵਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਭਰਤੀ ਸੰਬੰਧੀ ਮਾਮਲੇ ਦਾ ਜਲਦ ਨਿਪਟਾਰਾ ਕਰਕੇ ਉਨ੍ਹਾਂ ਨੂੰ ਜੇਲ੍ਹ ਵਾਰਡਨ ਦੇ ਅਹੁਦਿਆਂ ’ਤੇ ਜੁਆਇਨ ਕਰਵਾਇਆ ਜਾਵੇ। 

Ad Position 22
No active advertisement
ਪਿਛਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਤੁਰਬੰਜਾਰਾ ਪਹੁੰਚਣਗੇ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਗੋਲੀਬਾਰੀ ਦੇ ਮਾਮਲੇ 'ਚ ਸੀ.ਆਈ.ਏ. ਸਟਾਫ਼ ਦੀ ਟੀਮ ਵਲੋਂ 2 ਮੁਲਜ਼ਮ ਕਾਬੂ
Ad Position 24