ਦਿੜ੍ਹਬਾ ਮੰਡੀ (ਸੰਗਰੂਰ), 19 ਅਕਤੂਬਰ (ਜਸਵੀਰ ਸਿੰਘ ਔਜਲਾ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੱਲ੍ਹ ਪੰਜਾਬ ਦੌਰੇ ਦੌਰਾਨ ਪਿੰਡ ਤੁਰਬੰਜਾਰਾ ਪਹੁੰਚਣ ਦੀ ਚਰਚਾ ਹੈ। ਗੁਲਜ਼ਾਰ ਸਿੰਘ ਤੁਰਬੰਜਾਰਾ ਦੀ ਮੌਤ ਦਾ ਮਾਮਲਾ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਸਬੰਧੀ ਵੱਖ-ਵੱਖ ਸਿਆਸੀ ਆਗੂ ਪਰਿਵਾਰ ਨਾਲ ਦੁੱਖ ਸਾਂਝਾ ਕਰ ਚੁੱਕੇ ਹਨ।
ਗ੍ਰਹਿ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਪਿੰਡ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਦੌਰਾਨ ਮ੍ਰਿਤਕ ਦੇ ਪੁੱਤਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਨਸਾਫ਼ ਦੀ ਉਮੀਦ ਹੈ ਅਤੇ ਆਸ ਹੈ ਕਿ ਪਰਿਵਾਰ ਨੂੰ ਇਨਸਾਫ਼ ਜ਼ਰੂਰ ਮਿਲੇਗਾ।