ਟਾਂਗਰਾ (ਅੰਮ੍ਰਿਤਸਰ),19 ਅਕਤੂਬਰ (ਹਰਜਿੰਦਰ ਸਿੰਘ ਕਲੇਰ)- ਕਾਂਗਰਸ ਪਾਰਟੀ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ, ਸੁਖਵਿੰਦਰ ਸਿੰਘ, ਡੈਨੀ ਬੰਡਾਲਾ ਤੇ ਕਾਂਗਰਸੀ ਆਗੂਆਂ ਵਲੋਂ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਤਲਵੰਡੀ ਵਿਖੇ ਪਿਛਲੇਂ ਦਿਨੀਂ ਜਗਦੀਪ ਸਿੰਘ ਮਾਸਟਰ ਦੇ ਹੋਏ ਕਥਿਤ ਕਤਲ ਨੂੰ ਲੈ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਹਲਕਾ ਜੰਡਿਆਲਾ ਗੁਰੂ ਦੇ ਪੀੜਿਤ ਪਰਿਵਾਰਾਂ ਨੂੰ ਇਨਸਾਫ ਦਵਾਇਆ ਜਾਵੇਗਾ। ਇਸ ਮੌਕੇ ਸਚਿਨ ਪਾਇਲਟ ਤੇ ਪਰਗਟ ਸਿੰਘ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਹੋਰ ਵੀ ਪੀੜਿਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਤੇ ਵਿਸ਼ਵਾਸ਼ ਦਵਾਇਆ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਪਰਿਵਾਰਾਂ ਨਾਲ ਖੜੀ ਹੈ।