ਘੁਮਾਣ, (ਗੁਰਦਾਸਪੁਰ), 20 ਅਕਤੂਬਰ (ਬਮਰਾਹ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮਾੜੀ ਪੰਨੂਆਂ ਵਿਖੇ ਪੁੱਜ ਚੁੱਕੇ ਹਨ, ਜਿੱਥੇ ਕਿ ਉਹ ਪਿਛਲੇ ਕੁਝ ਦਿਨ ਪਹਿਲਾਂ ਕਤਲ ਹੋਏ ਬਿਕਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ 35 ਮਿੰਟ ਗੱਲਬਾਤ ਕਰਨਗੇ। ਜ਼ਿਕਰਯੋਗ ਹੈ ਕਿ ਪਿਛਲੀ 15 ਅਕਤੂਬਰ ਨੂੰ ਪਿੰਡ ਮਾੜੀ ਪੰਨੂਆਂ ਵਿਖੇ ਪਿੰਡ ਦੇ ਹੀ ਕੁਝ ਲੋਕਾਂ ਵਲੋਂ ਪਿੰਡ ਦੇ ਤਿੰਨ ਨੌਜਵਾਨਾਂ, ਜਿਨ੍ਹਾਂ ਵਿਚ ਬਿਕਰਮਜੀਤ ਸਿੰਘ, ਨਿਸ਼ਾਨ ਸਿੰਘ ਅਤੇ ਗੁਰਮੁਖ ਸਿੰਘ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਸੀ, ਜਿਸ ਵਿਚ ਬਿਕਰਮਜੀਤ ਸਿੰਘ ਦੀ ਮੌਤ ਹੋ ਗਈ ਸੀ। ਭਾਵੇਂ ਕਿ ਪੁਲਿਸ ਵਲੋਂ ਇਸ ਮਸਲੇ ਨੂੰ ਮੋਬਾਇਲ ਚੋਰੀ ਦਾ ਮਸਲਾ ਬਣਾ ਦਿੱਤਾ ਸੀ ਪਰ ਲੋਕਾਂ ਦਾ ਕਹਿਣਾ ਹੈ ਕਿ ਨਸ਼ੇ ਨੂੰ ਰੋਕਣ ਨੂੰ ਲੈ ਕੇ ਇਹ ਕਤਲ ਹੋਇਆ ਜਿਸ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਇਸ ਪਰਿਵਾਰ ਨਾਲ ਗੱਲਬਾਤ ਕਰਨ ਲਈ ਪਹੁੰਚ ਚੁੱਕੇ ਹਨ।
ਤਾਜ਼ਾ ਖ਼ਬਰਾਂ
Free
ਗ੍ਰਹਿ ਮੰਤਰੀ ਅਮਿਤ ਸ਼ਾਹ ਗੁਰਦਾਸਪੁਰ ਦੇ ਪਿੰਡ ਮਾੜੀ ਪੰਨੂਆ ਪੁੱਜੇ
ਘੁਮਾਣ, (ਗੁਰਦਾਸਪੁਰ), 20 ਅਕਤੂਬਰ (ਬਮਰਾਹ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮਾੜੀ ਪੰਨੂਆਂ ਵਿਖੇ ਪੁੱਜ ਚੁੱਕੇ ਹਨ, ਜਿੱਥੇ ਕਿ ਉਹ ਪਿਛਲੇ ਕੁਝ ਦਿਨ ਪਹਿਲਾਂ ਕਤਲ ਹੋਏ ਬਿਕਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ 35 ਮਿੰਟ ਗੱਲਬਾਤ ਕਰਨਗੇ।
ਅਜੀਤ ਡੈਸਕ
20-10-2026