20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਹਾਰਾਣੀ ਪ੍ਰਨੀਤ ਕੌਰ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੀ

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਹਾਰਾਣੀ ਪ੍ਰਨੀਤ ਕੌਰ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਹੁੰਚ ਰਹੇ ਹਨ।

Ad Position 21
No active advertisement
ਅਜੀਤ ਡੈਸਕ 20-10-2026

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਹਾਰਾਣੀ ਪ੍ਰਨੀਤ ਕੌਰ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ੇ ਦੀ ਦੁਰਵਰਤੋਂ ਵਿਰੁੱਧ ਆਵਾਜ਼ ਉਠਾ ਰਹੇ ਸਨ, ਜਿਸ ਕਾਰਨ ਉਨ੍ਹਾਂ ਦੀ ਹੱਤਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਾਮਲੇ ਦੀ ਸੀ. ਬੀ. ਆਈ. ਜਾਂਚ ਦੇ ਹੁਕਮ ਦੇਣਗੇ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬੀਤੀ ਦੇਰ ਰਾਤ ਵਿਦੇਸ਼ ਯਾਤਰਾ ਤੋਂ ਵਾਪਸ ਪਰਤ ਕੇ ਸੀ.ਬੀ.ਆਈ. ਜਾਂਚ ਦਾ ਵਾਅਦਾ ਕੀਤਾ ਸੀ ਪਰ ਪੰਜਾਬ ’ਚ ਨਸ਼ਿਆਂ ਦੀ ਦੁਰਵਰਤੋਂ ਪਹਿਲਾਂ ਦੇ ਮੁਕਾਬਲੇ ਕਾਫ਼ੀ ਵੱਧ ਗਈ ਹੈ। ਇਹੀ ਕਾਰਨ ਹੈ ਕਿ ਪਰਵਿੰਦਰ ਸਿੰਘ ਦੀ ਹੱਤਿਆ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ ਅਗਲੀ ਖ਼ਬਰ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਗ੍ਰਹਿ ਮੰਤਰੀ ਮਾਨਸਾ ਲਈ ਰਵਾਨਾ
Ad Position 24