20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੀ ਜਾਂਚ ਹੁਣ ਸੀ.ਬੀ.ਆਈ. ਕਰੇਗੀ- ਅਮਿਤ ਸ਼ਾਹ

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੀ ਜਾਂਚ ਹੁਣ...

Ad Position 21
No active advertisement
ਅਜੀਤ ਡੈਸਕ 20-10-2026

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੀ ਜਾਂਚ ਹੁਣ ਸੀ.ਬੀ.ਆਈ. ਕਰੇਗੀ। ਇਹ ਭਰੋਸਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਣੀ ਮੌਕੇ ਕੀਤਾ। ਅਮਿਤ ਸ਼ਾਹ ਨੇ ਕਿਹਾ ਹੈ ਕਿ ਭਲਕੇ 21 ਅਕਤੂਬਰ ਨੂੰ ਸੀ.ਬੀ.ਆਈ. ਦੀ ਟੀਮ 12 ਵਜੇ ਪਹੁੰਚ ਜਾਵੇਗੀ ਅਤੇ ਹੱਤਿਆ ਕਾਂਡ ਦੀ ਪੜਤਾਲ ਸ਼ੁਰੂ ਕਰ ਦੇਵੇਗੀ।

ਭਾਜਪਾ ਆਗੂ ਸੁਨੀਲ ਕੁਮਾਰ ਜਾਖੜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰ ਵਲੋਂ ਦਿੱਤੇ ਮੰਗ ਪੱਤਰ ਨੂੰ ਗ੍ਰਹਿ ਮੰਤਰੀ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣਗੀਆਂ।

Ad Position 22
No active advertisement
ਪਿਛਲੀ ਖ਼ਬਰ ਸਾਡਾ ਮਸਲਾ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਦਾ ਹੈ– ਭੀਮ ਸਿੰਘ ਅਗਲੀ ਖ਼ਬਰ ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ
Ad Position 24