20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਝੋਟਾ ਦੇ ਪਰਿਵਾਰ ਨੂੰ 120 ਦਿਨਾਂ ’ਚ ਇਨਸਾਫ਼ ਦਿੱਤਾ ਜਾਵੇਗਾ– ਬਿਕਰਮਜੀਤ ਸਿੰਘ ਸਾਹਨੀ

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ...

Ad Position 21
No active advertisement
ਅਜੀਤ ਡੈਸਕ 20-10-2026

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਵਲੋਂ ਦੁੱਖ ਸਾਂਝਾ ਕੀਤਾ ਗਿਆ ਹੈ ਅਤੇ ਜਲਦ ਹੀ ਇਨਸਾਫ਼ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਕੱਲ੍ਹ ਸੀ.ਬੀ.ਆਈ. ਦੀ ਟੀਮ ਮਾਨਸਾ ਪਹੁੰਚ ਜਾਵੇਗੀ, ਜੋ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਜਾਂਚ ਸ਼ੁਰੂ ਕਰੇਗੀ ਅਤੇ ਪਰਿਵਾਰ ਨੂੰ ਹਰ ਤਰਾਂ ਨਾਲ ਇਨਸਾਫ਼ ਦਿੱਤਾ ਜਾਵੇਗਾ। ਭਾਜਪਾ ਆਗੂ ਤੇ ਰਾਜ ਸਭਾ ਮੈਂਬਰ ਬਿਕਰਮਜੀਤ ਸਾਹਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ 120 ਦਿਨ ਦੇ ਅੰਦਰ-ਅੰਦਰ ਇਨਸਾਫ਼ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੱਲ੍ਹ ਹੀ ਮਾਨਸਾ ’ਚ ਸੀ.ਬੀ.ਆਈ. ਦੀ ਟੀਮ ਪਹੁੰਚ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਕਿਸੇ ਵੀ ਕਿਸਮ ਦਾ ਕੈਮੀਕਲ ਨਸ਼ਾ ਨਹੀਂ ਬਣਦਾ- ਹਰਪਾਲ ਚੀਮਾ ਅਗਲੀ ਖ਼ਬਰ ਝੋਟਾ ਹੱਤਿਆਕਾਂਡ - ਹੁਣ Amit Shah ਦਿਵਾਉਣਗੇ ਇੰਨਸਾਫ਼ ?
Ad Position 24