20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੁਕਤਸਰ ਸਾਹਿਬ ਵਿਖੇ ਦੁਸਹਿਰਾ ਧੂਮ ਧਾਮ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ .20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ’ਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ...

Ad Position 21
No active advertisement
ਅਜੀਤ ਡੈਸਕ 20-10-2026

ਸ੍ਰੀ ਮੁਕਤਸਰ ਸਾਹਿਬ .20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ’ਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ  ਨਾਲ ਮਨਾਇਆ ਗਿਆ। ਬਦੀ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਅਗਨੀ ਭੇਟ ਕੀਤੇ ਗਏ। ਸ੍ਰੀ ਰਾਮ ਸੇਵਾ ਸੰਮਤੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਦੇ ਸਟੇਡੀਅਮ ’ਚ ਦੁਸਹਿਰਾ ਉਤਸਵ ਦਾ ਭਾਰੀ ਆਯੋਜਨ ਕੀਤਾ ਗਿਆ। ਇਸ ਸਮਾਗਮ ’ਚ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਧਾਰਮਿਕ ਝਾਕੀਆਂ ਵੀ ਦਰਸ਼ਕਾਂ ਲਈ ਖਿੱਚ ਦਾ ਮੁੱਖ ਕੇਂਦਰ ਰਹੀਆਂ। ਸੰਮਤੀ ਦੇ ਪ੍ਰਧਾਨ ਰਮਨ ਗਿਰਧਰ, ਹੈਪੀ ਸ਼ਰਮਾ, ਸੰਜੀਵ ਖੇੜਾ ਤੇ ਹੋਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਤਲਿਆਂ ਦੀ ਤਿਆਰੀ ਪਿਛਲੇ ਕਈ ਦਿਨਾਂ ਤੋਂ ਕੋਟਕਪੂਰਾ ਰੋਡ ਸਥਿਤ ਪੀਪਲ ਪੰਪ ਨੇੜੇ ਚੱਲ ਰਹੀ ਸੀ। ਇਸ ਤਹਿਤ 65 ਫੁੱਟ ਉੱਚਾ ਰਾਵਣ ਅਤੇ 60-60 ਫੁੱਟ ਉੱਚੇ ਕੁੰਭਕਰਨ ਤੇ ਮੇਘਨਾਦ ਦੇ ਤਿਆਰ ਕੀਤੇ ਗਏ ਪੁਤਲਿਆਂ ਨੂੰ ਦੁਸਹਿਰਾ ਸਮਾਗਮ ਵਾਲੀ ਥਾਂ ’ਤੇ ਲਿਆਂਦਾ ਗਿਆ।

ਦੇਰ ਸ਼ਾਮ ਨੂੰ ਮੁੱਖ ਮਹਿਮਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਪ੍ਰਬੰਧਕਾਂ ਵੱਲੋਂ ਬੁਰਾਈ ਉੱਤੇ ਅੱਛਾਈ ਦੀ ਜਿੱਤ ਦੇ ਪ੍ਰਤੀਕ ਵਜੋਂ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ। ਇਸ ਦੌਰਾਨ ਵਿਸ਼ਾਲ ਪੁਤਲੇ ਧੂੰ-ਧੂੰ ਕਰ ਕੇ ਸੜ ਉੱਠੇ, ਜਿਸਨੂੰ ਦੇਖਣ ਲਈ ਮੈਦਾਨ ’ਚ ਵੱਡੀ ਗਿਣਤੀ ’ਚ ਲੋਕ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਛੀਨਾ ਕਰਮ ਸਿੰਘ ਵਿਖੇ ਦੁਸਹਿਰਾ ਬੜੀ ਧੂਮ ਧਾਮ ਨਾਲ ਮਨਾਇਆ ਅਗਲੀ ਖ਼ਬਰ ਡੇਰਾਬੱਸੀ ਵਿਚ ਧੂਮਧਾਮ ਨਾਲ ਮਨਾਇਆ ਦੁਸ਼ਹਿਰੇ ਦਾ ਤਿਉਹਾਰ- ਵਿਧਾਇਕ ਰੰਧਾਵਾ ਨੇ ਕੀਤਾ ਰਾਵਣ ਦਹਨ
Ad Position 24