21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅਮਿਤ ਸ਼ਾਹ ਨੇ ਝੋਟਾ ਕਤਲ ਕੇਸ ਦੀ ਸੀ.ਬੀ.ਆਈ. ਜਾਂਚ ਦਾ ਵਾਅਦਾ ਤੁਰੰਤ ਨਿਭਾਇਆ - ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 21 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਹਿਣੀ ਅਤੇ ਕਰਨੀ ਦਾ ਪੱਕਾ ਹੋਣ ਦਾ ਸਬੂਤ ਦਿੰਦਿਆਂ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦਾ ਵਾਅਦਾ ਤੁਰੰਤ ਪੂਰਾ ਕੀਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਵਿਚ ਕਿਹਾ

Ad Position 21
No active advertisement
ਅਜੀਤ ਡੈਸਕ 21-10-2026

ਚੰਡੀਗੜ੍ਹ, 21 ਅਕਤੂਬਰ (ਸੰਦੀਪ ਕੁਮਾਰ ਮਾਹਨਾ) -  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਹਿਣੀ ਅਤੇ ਕਰਨੀ ਦਾ ਪੱਕਾ ਹੋਣ ਦਾ ਸਬੂਤ ਦਿੰਦਿਆਂ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦਾ ਵਾਅਦਾ ਤੁਰੰਤ ਪੂਰਾ ਕੀਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਵਿਚ ਕਿਹਾ ਕਿ ਮਾਨਸਾ ਵਿਖੇ ਬੀਤੇ ਦਿਨ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਜਾਂਚ ਦਾ ਭਰੋਸਾ ਦੇਣ ਤੋਂ ਬਾਅਦ ਅਮਿਤ ਸ਼ਾਹ ਦੇ ਦਿੱਲੀ ਪਹੁੰਚਣ ਤੋਂ ਪਹਿਲਾਂ ਹੀ ਬੀਤੀ ਰਾਤ ਸੀ.ਬੀ.ਆਈ. ਦੀ ਟੀਮ ਜਾਂਚ ਲਈ ਮਾਨਸਾ ਪਹੁੰਚ ਗਈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪਰਮਿੰਦਰ ਸਿੰਘ ਝੋਟਾ ਅਤੇ ਨਸ਼ਿਆਂ ਕਾਰਨ ਪੀੜਤ ਹਰ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਟਾ ਕਤਲ ਮਾਮਲੇ ਦੀ ਸੀ.ਬੀ.ਆਈ. ਜਾਂਚ ਸ਼ੁਰੂ ਹੋਣਾ ਇਨਸਾਫ਼ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਾਂਚ ਜਲਦ ਮੁਕੰਮਲ ਹੋਵੇਗੀ ਅਤੇ ਮਾਮਲੇ ਵਿਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇਗੀ।

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਪੂਰਾ ਹੋਵੇਗਾ

ਭਾਜਪਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 31 ਦਸੰਬਰ, 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਠੋਸ ਕਦਮ ਚੁੱਕਣ ਨਾਲ ਇਸ ਟੀਚੇ ਨੂੰ ਪ੍ਰਾਪਤ ਕਰਨ ਵੱਲ ਅੱਗੇ ਵਧਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।

ਕੇਵਲ ਸਿੰਘ ਢਿੱਲੋਂ ਨੇ ਦੁਹਰਾਇਆ ਕਿ ਭਾਜਪਾ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਵਚਨਬੱਧਤਾ 'ਤੇ ਕਾਇਮ ਹੈ।

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਨੇ ਸੰਭਾਲੀ ਪਰਵਿੰਰ ਸਿੰਘ ਝੋਟਾ ਕਤਲ ਕੇਸ ਦੀ ਜਾਂਚ, ਅੱਜ ਪਰਿਵਾਰ ਤੋਂ ਕਰੇਗੀ ਪੁੱਛਗਿੱਛ ਅਗਲੀ ਖ਼ਬਰ ਨਸ਼ਾ ਤਸਕਰੀ ਦੇ ਮਾਮਲਿਆਂ ’ਚ 1.27 ਲੱਖ ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ- ਡੀ.ਜੀ.ਪੀ. ਗੌਰਵ ਯਾਦਵ
Ad Position 24