21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਠਿੰਡਾ ਪੁੱਜੇ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਸਾਧੇ ਨਿਸ਼ਾਨੇ

ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਠਿੰਡਾ ਪਹੁੰਚ ਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਵਾਂ ਪਾਰਟੀਆਂ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਰਲ ਕੇ ਖੇਡਾਂ ਖੇਡ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 21-10-2026

ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਠਿੰਡਾ ਪਹੁੰਚ ਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਵਾਂ ਪਾਰਟੀਆਂ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਰਲ ਕੇ ਖੇਡਾਂ ਖੇਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਤੋਂ ਬਚਾਉਣ ਲਈ ਪੰਜਾਬੀਆਂ ਨੂੰ ਖੁਦ ਅੱਗੇ ਆਉਣਾ ਪਵੇਗਾ। ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਬਾਜਵਾ ਨੇ ਗੁਜਰਾਤ ਵਿਚ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਫੜੇ ਜਾਣ ਦਾ ਹਵਾਲਾ ਦਿੱਤਾ। ਉਨ੍ਹਾਂ ਭਾਜਪਾ ਤੋਂ ਸਵਾਲ ਕੀਤਾ ਕਿ ਜਦੋਂ ਡਰੋਨਾਂ ਨੂੰ ਕਾਬੂ ਕਰਨ ਲਈ ਤਕਨੀਕੀ ਪ੍ਰਣਾਲੀ ਅਤੇ ਹੋਰ ਸਾਧਨ ਮੌਜੂਦ ਹਨ ਤਾਂ ਸਰਹੱਦ ਪਾਰੋਂ ਨਸ਼ਾ ਪੰਜਾਬ ਵਿੱਚ ਕਿਵੇਂ ਪਹੁੰਚ ਰਿਹਾ ਹੈ? 

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਨਸ਼ਾ ਘਰ-ਘਰ ਤੱਕ ਪਹੁੰਚ ਗਿਆ ਹੈ। ਬਾਜਵਾ ਨੇ ਪੰਜਾਬ ਵਿਚ ਨਸ਼ਿਆਂ ਦੇ ਕਰੋੜਾਂ ਰੁਪਏ ਦੇ ਕਾਰੋਬਾਰ ਦੇ ਚੱਲਦੇ ਰਹਿਣ ’ਤੇ ਸਵਾਲ ਉਠਾਉਂਦਿਆਂ ਸਰਕਾਰੀ ਤੰਤਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਦੇ ਦੋਸ਼ ਵੀ ਲਾਏ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ਿਆਂ ਨਾਲ ਸੰਬੰਧਿਤ ਮਾਮਲਿਆਂ ਵਿਚ 70 ਹਜ਼ਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿਚ ਬੰਦ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਜੇਲ੍ਹਾਂ ਵਿਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਰੱਖਣ ਦੀ ਕੁੱਲ ਸਮਰੱਥਾ ਲਗਭਗ ਸਾਢੇ 22 ਹਜ਼ਾਰ ਹੈ, ਫਿਰ ਬਾਕੀ ਇਨ੍ਹਾਂ ਨੇ ਸਤੋਜ ਪਿੰਡ ਬੰਦ ਕਰ ਦਿੱਤਾ।

ਬਾਜਵਾ ਨੇ ਮਾਨਸਾ ਵਿਚ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕਰਦਿਆਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ।ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਲਈ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਪੀ.ਜੀ.ਆਈ. ਚੰਡੀਗੜ੍ਹ ’ਚ ਹੋਵੇਗਾ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਅਗਲੀ ਖ਼ਬਰ ਥਾਣਾ ਮਾਨਸਾ ਦੀ ਸੂਚਨਾ ਦੇ ਆਧਾਰ ’ਤੇ ਸੀ. ਬੀ. ਆਈ. ਵਲੋਂ ਮੁਕੱਦਮਾ ਦਰਜ
Ad Position 24